16.6C Vancouver
ADS

Sep 25, 2024 5:14 PM - Connect Newsroom

ਕੰਪਿਊਟਰ ਅਧਿਆਪਕ 28 ਨੂੰ ਖਟਕੜ ਕਲਾਂ ਵਿਖੇ ਕਰਨਗੇ ਮਹਾਰੈਲੀ

Share On
computer-teachers-will-hold-a-rally-at-khatkar-kalan-on-28th
Along with Chief Minister Bhagwant Singh Mann, other leaders of Aam Aadmi Party who used to scold the then government regarding the demands of computer teachers during the Congress government.

1 ਸਤੰਬਰ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ ’ਤੇ ਬੈਠੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਕਾਰਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ ਆਦਿ ਨੇ ਦੱਸਿਆ ਕਿ ਉਹ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਪਿਛਲੇ 19 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਨਾ ਤਾਂ ਪਿਛਲੀਆਂ ਸਰਕਾਰਾਂ ਤੇ ਨਾ ਹੀ ਮੌਜੂਦਾ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਹੋਰਨਾਂ ਆਗੂਆਂ ਜੋ ਕਾਂਗਰਸ ਸਰਕਾਰ ਮੌਕੇ ਕੰਪਿਉਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਤਤਕਾਲੀਨ ਸਰਕਾਰ ਨੂੰ ਕੋਸਦੇ ਸਨ, ਅੱਜ ਉਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਤੇ ਪੂਰਾ ਕਰਨ ਤੋਂ ਪਾਸਾ ਵੱਟ ਗਏ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਭਗ 30 ਵਾਰ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਨਾਲ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਘਰਸ਼ ਆਰ ਪਾਰ ਦੀ ਲੜਾਈ ’ਚ ਤਬਦੀਲ ਹੋਵੇਗਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link