14.79C Vancouver
ADS

Jul 22, 2026 4:28 PM - Connect Newsroom - Ramandeep Kaur with files from The Canadian Press

ਕਾਂਗੋ ਵਿੱਚ ਇਬੋਲਾ ਪ੍ਰਕੋਪ ਨਾਲ ਮਰਨ ਵਾਲਿਆਂ ਦੀ ਗਿਣਤੀ 999 ਤੱਕ ਪਹੁੰਚੀ: ਸਿਹਤ ਮੰਤਰਾਲਾ

Share On
congo-ebola-outbreak-death-toll-reaches-999-health-ministry-reports
Health workers respond during the Ebola outbreak in the Democratic Republic of the Congo. (Photo: The Canadian Press)

ਕਾਂਗੋ ਵਿੱਚ ਫੈਲੇ ਇਬੋਲਾ ਦੇ ਪ੍ਰਕੋਪ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 999 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਐਤਵਾਰ ਤੱਕ ਇਸ ਪ੍ਰਕੋਪ ਦੇ 2,473 ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ। 15 ਮਈ ਨੂੰ ਐਲਾਨੇ ਗਏ ਇਸ ਪ੍ਰਕੋਪ ਨੂੰ ਇਤਿਹਾਸ ਦਾ ਸਭ ਤੋਂ ਤੇਜ਼ੀ ਨਾਲ ਫੈਲਣ ਵਾਲਾ ਇਬੋਲਾ ਪ੍ਰਕੋਪ ਕਰਾਰ ਦਿੱਤਾ ਗਿਆ ਹੈ।

ਇਸ ਵਾਰ ਫੈਲ ਰਹੇ Bundibugyo ਵੈਰੀਐਂਟ ਲਈ ਅਜੇ ਤੱਕ ਕੋਈ ਮਨਜ਼ੂਰਸ਼ੁਦਾ ਟੀਕਾ ਜਾਂ ਪ੍ਰਭਾਵਸ਼ਾਲੀ ਇਲਾਜ ਉਪਲਬਧ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਪ੍ਰਕੋਪ ਮੌਤਾਂ ਦੀ ਰਫ਼ਤਾਰ ਦੇ ਮਾਮਲੇ ਵਿੱਚ ਪਿਛਲੇ ਸਾਰੇ ਇਬੋਲਾ ਪ੍ਰਕੋਪਾਂ ਤੋਂ ਅੱਗੇ ਨਿਕਲ ਗਿਆ ਹੈ।

2013 ਤੋਂ 2016 ਦਰਮਿਆਨ ਪੱਛਮੀ ਅਫ਼ਰੀਕਾ ਵਿੱਚ ਆਏ ਸਭ ਤੋਂ ਭਿਆਨਕ ਇਬੋਲਾ ਪ੍ਰਕੋਪ ਦੌਰਾਨ 1,000 ਮੌਤਾਂ ਦਾ ਅੰਕੜਾ ਲਗਭਗ ਅੱਠ ਮਹੀਨਿਆਂ ਵਿੱਚ ਪਾਰ ਹੋਇਆ ਸੀ, ਜਦਕਿ ਮੌਜੂਦਾ ਪ੍ਰਕੋਪ ਨੇ ਇਹ ਗਿਣਤੀ ਬਹੁਤ ਘੱਟ ਸਮੇਂ ਵਿੱਚ ਪਾਰ ਕਰ ਲਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link