13.51C Vancouver
ADS

Oct 12, 2021 8:50 AM -

ਲਖੀਮਪੁਰ ਮਾਮਲੇ 'ਚ ਕਾਂਗਰਸ ਦਾ ਵਫ਼ਦ ਕੱਲ ਮਿਲੇਗਾ ਸਦਰ ਰਾਮ ਨਾਥ ਕੋਵਿੰਦ ਨੂੰ: ਸੂਤਰ

Share On
congress-delegation-to-meet-president-ram-nath-kovind-over-lakhimpur-kheri-incident-tomorrow-sources
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਸੂਤਰਾਂ ਮੁਤਾਬਕ, ਬੁੱਧਵਾਰ ਨੂੰ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਾਲਾ ਕਾਂਗਰਸ ਦਾ ਇੱਕ ਵਫ਼ਦ, ਲਖੀਮਪੁਰ ਖੀਰੀ ਦੇ ਮਾਮਲੇ ਨੂੰ ਲੈਕੇ, ਸਦਰ ਰਾਮ ਨਾਥ ਕੋਵਿੰਦ ਨੂੰ ਮਿਲੇਗਾ।

ਪਾਰਟੀ ਵੱਲੋਂ ਪਹਿਲਾਂ 10 ਅਕਤੂਬਰ ਨੂੰ 7 ਮੈਂਬਰੀ ਵਫ਼ਦ ਦੀ, ਸਦਰ ਨਾਲ ਬੈਠਕ ਲਈ ਸਮਾਂ ਲੈਣ ਵਾਸਤੇ ਸਦਰ ਭਵਨ ਨੂੰ ਚਿੱਠੀ ਲਿਖੀ ਗਈ ਸੀ।

ਦੱਸਣਯੋਗ ਹੈ ਕਿ ਵਫ਼ਦ ਵੱਲੋਂ ਲਖੀਮਪੁਰ ਖੀਰੀ ਦੇ ਮਾਮਲੇ 'ਚ, ਜਿਸ ਵਿੱਚ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅੱਠ ਲੋਕਾਂ ਦੀ ਮੌਤ ਹੋਈ ਸੀ, ਉਸ ਦੇ ਤੱਥਾਂ ਬਾਰੇ ਮੈਮੋਰੰਡਮ ਦਿੱਤਾ ਜਾਵੇਗਾ।

ਕਾਂਗਰਸ ਦੇ ਇਸ ਵਫ਼ਦ ਵਿੱਚ ਰਾਹੁਲ ਗਾਂਧੀ ਤੋਂ ਅਲਾਵਾ, ਜੋ ਇਸਦੀ ਅਗਵਾਈ ਕਰਨਗੇ, ਪ੍ਰਿਅੰਕਾ ਗਾਂਧੀ ਵਾਡਰਾ, ਏਕੇ ਐਂਟਨੀ, ਮੱਲਿਕਾਰਜੁਨ ਖੜਗੇ, ਕੇਸੀ ਵੇਨੂਗੋਪਾਲ, ਗ਼ੁਲਾਮ ਨਬੀ ਆਜ਼ਾਦ ਅਤੇ ਅਧੀਰ ਰੰਜਨ ਚੌਧਰੀ ਸ਼ਾਮਲ ਹੋਣਗੇ।

ਗ਼ੌਰਤਲਬ ਹੈ ਕਿ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ 4 ਕਿਸਾਨਾਂ ਸਣੇ, 8 ਲੋਕਾਂ ਦੀ ਮੌਤ ਹੋਈ ਸੀ। ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਮਾਮਲੇ ਨਾਲ ਜੁੜੇ ਆਸ਼ੀਸ਼ ਮਿਸ਼ਰਾ ਸਣੇ 3 ਲੋਕਾਂ ਨੂੰ ਗਿਰਫ਼ਤਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਸੰਯੁਕਤ ਕਿਸਾਨ ਮੋਰਚੇ ਨੇ ਇਸ ਹਾਦਸੇ ਬਾਰੇ ਬਿਆਨ ਜਾਰੀ ਕਰਦਿਆਂ ਆਖਿਆ ਸੀ ਕਿ ਚਾਰ ਕਿਸਾਨਾਂ ਵਿੱਚੋਂ ਇੱਕ ਦੀ ਮੌਤ ਆਸ਼ੀਸ਼ ਮਿਸ਼ਰਾ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਅਤੇ ਹੋਰਾਂ 'ਤੇ ਉਸਦੇ ਕਾਫ਼ਲੇ ਦੀਆਂ ਗੱਡੀਆਂ ਚੜ੍ਹਾਈਆਂ ਗਈਆਂ ਸਨ।

ਇਸੇ ਦਰਮਿਆਨ, ਸੂਬਾਈ ਮੰਤਰੀ ਟੇਨੀ ਨੇ ਐੱਸਕੇਐੱਮ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਆਖਿਆ ਕਿ ਉਹਨਾਂ ਦਾ ਪੁੱਤਰ ਮੌਕਾ-ਏ-ਵਾਰਦਾਤ 'ਤੇ ਮੌਜੂਦ ਹੀ ਨਹੀਂ ਸੀ, ਇਸਦੇ ਨਾਲ ਹੀ ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਕਿਸਾਨਾਂ ਵਿੱਚ ਰਲ ਗਏ ਸਨ ਅਤੇ ਉਹਨਾਂ ਨੇ ਗੱਡੀ 'ਤੇ ਪੱਥਰ ਸੁੱਟੇ ਸਨ, ਜਿਸ ਕਰਕੇ ਇਹ 'ਮੰਦਭਾਗਾ ਹਾਦਸਾ' ਵਾਪਰਿਆ।

ਆਸ਼ੀਸ਼ ਮਿਸ਼ਰਾ ਨੇ ਵੀ ਐੱਸਕੇਐੱਮ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਨਕਾਰਦਿਆਂ ਦੁਹਰਾਇਆ ਕਿ ਉਹ ਹਾਦਸੇ ਵਾਲੀ ਥਾਂ 'ਤੇ ਮੌਜੂਦ ਨਹੀਂ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link