19.36C Vancouver
ADS

Jun 19, 2024 5:07 PM - Connect Newsroom

ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

Share On
congress-has-announced-the-candidate-for-the-jalandhar-west-by-election
Surinder Kaur has considerable influence in the western constituency. She is the first ever woman councilor who has not lost any election.(Photo: Facebook/Indian National Congress)

ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਸੁਰਿੰਦਰ ਕੌਰ ਪੱਛਮੀ ਹਲਕੇ ਵਿਚ ਕਾਫ਼ੀ ਪ੍ਰਭਾਵ ਰੱਖਦੀ ਹੈ। ਉਹ ਹੁਣ ਤੱਕ ਦੀ ਪਹਿਲੀ ਮਹਿਲਾ ਕੌਂਸਲਰ ਹੈ ਜੋ ਕੋਈ ਵੀ ਇਲੈਕਸ਼ਨ ਨਹੀਂ ਹਾਰੀ।

ਇਸ ਸੀਟ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਪਹਿਲਾਂ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕਰ ਚੁੱਕੇ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਜੇ ਇਸ ਲਈ ਮੰਥਨ ਕਰ ਰਿਹਾ ਹੈ।

ਸੂਬੇ ਦੀ ਆਮ ਆਦਮੀ ਪਾਰਟੀ ਨੇ ਇੱਥੋਂ ਭਾਜਪਾ ਵਿਚੋਂ ਆਏ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ। ਲੋਕ ਸਭਾ ਚੋਣਾਂ ਦੌਰਾਨ ਅੰਗੁਰਾਲ ਵਲੋਂ ਇਸ ਸੀਟ ਤੋਂ ਅਸਤੀਫਾ ਦੇਣ ਨਾਲ ਹੀ ਇਹ ਦੁਬਾਰਾ ਇਲੈਕਸ਼ਨ ਹੋ ਰਹੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link