12.5C Vancouver
ADS

May 25, 2022 3:51 PM - ANI

ਕਾਂਗਰਸ ਨੂੰ ਇਸ ਸਾਲ 5ਵਾਂ ਵੱਡਾ ਝਟਕਾ, ਪਾਰਟੀ ਦੇ ਦਿੱਗਜ ਰਹੇ ਕਪਿਲ ਸਿੱਬਲ ਨੇ ਦਿੱਤਾ ਅਸਤੀਫਾ

Share On
congress-loses-another-prominent-face-with-sibals-resignation-fifth-big-exit-this-year
Sibal is the fifth high-profile leader who left Congress this year_ANI

ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ 4 ਮਹੀਨਿਆਂ ਵਿਚ ਕਾਂਗਰਸ ਨੂੰ ਛੱਡਣ ਵਾਲੇ ਸਿੱਬਲ 5ਵੇਂ ਹਾਈ-ਪ੍ਰੋਫਾਈਲ ਲੀਡਰ ਹਨ। ਉਨ੍ਹਾਂ ਤੋਂ ਪਹਿਲਾਂ ਆਰ. ਪੀ. ਐੱਨ. ਸਿੰਘ, ਅਸ਼ਵਨੀ ਕੁਮਾਰ, ਸੁਨੀਲ ਜਾਖੜ ਤੇ ਹਾਰਦੀਕ ਪਟੇਲ ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਹਨ।

ਸਿੱਬਲ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਹੀ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਸੀ। ਇਸ ਦਾ ਖੁਲਾਸਾ ਉਨ੍ਹਾਂ ਵੱਲੋਂ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਚੋਣ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨ ਸਮੇਂ ਹੋਇਆ। ਸਿੱਬਲ ਕਾਂਗਰਸ ਜੀ-23 ਦੇ ਉਨ੍ਹਾਂ ਮੈਂਬਰਾਂ ਵਿਚੋਂ ਸਨ ਜੋ ਪਾਰਟੀ ਦੇ ਕਈ ਚੋਣਾਂ ਹਾਰਨ ਮਗਰੋਂ ਸੁਧਾਰਾਂ ਲਈ ਜ਼ੋਰ ਦੇ ਰਹੇ ਸਨ।

ਕਪਿਲ ਸਿੱਬਲ ਦੋ ਵਾਰ ਲੋਕ ਸਭਾ ਮੈਂਬਰ ਰਹੇ ਹਨ ਅਤੇ ਇਸ ਸਮੇਂ ਰਾਜ ਸਭਾ ਵਿਚ ਹਨ ਤੇ ਉਨ੍ਹਾਂ ਦਾ ਕਾਰਜਕਾਲ ਇਸ ਸਾਲ ਜੁਲਾਈ ਵਿਚ ਸਮਾਪਤ ਹੋ ਰਿਹਾ ਹੈ। ਉਹ ਕਾਂਗਰਸ ਨਾਲ ਲਗਭਗ ਤਿੰਨ ਦਹਾਕਿਆਂ ਤੋਂ ਰਹੇ। 2016 ਵਿਚ ਉਹ ਉੱਤਰ ਪ੍ਰਦੇਸ਼ ਤੋਂ ਸਮਾਜਵਾਦੀ ਪਾਰਟੀ ਦੇ ਬਾਹਰੀ ਸਮਰਥਨ ਨਾਲ ਕਾਂਗਰਸ ਵੱਲੋਂ ਰਾਜ ਸਭਾ ਲਈ ਚੁਣੇ ਗਏ ਸਨ। ਸਿੱਬਲ ਨੇ ਲਖਨਊ ਵਿਚ ਰਾਜ ਸਭਾ ਚੋਣ ਲਈ ਨਾਮਜ਼ਦਗੀ ਦਾਖ਼ਲ ਕਰਨ ਮਗਰੋਂ ਕਾਂਗਰਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link