14.36C Vancouver
ADS

Sep 2, 2021 9:36 AM -

ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਮੰਗੀ 'ਪੰਜ ਪਿਆਰੇ' ਵਾਲੇ ਬਿਆਨ 'ਤੇ ਮੁਆਫ਼ੀ

Share On
congress-punjab-in-charge-harish-rawat-apologises-for-panj-pyare-remark
Congress' Punjab in charge Harish Rawat apologises for 'Panj Pyare' remark

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਕਾਰਜਕਾਰੀ ਪ੍ਰਧਾਨਾਂ ਦੀ "ਪੰਜ ਪਿਆਰਿਆਂ" ਨਾਲ ਤੁਲਨਾ ਕਰਨ ਤੋਂ ਇੱਕ ਦਿਨ ਬਾਅਦ, ਕਾਂਗਰਸ ਦੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਇੱਕ ਮੁਆਫ਼ੀਨਾਮਾ ਜਾਰੀ ਕਰਦਿਆਂ ਆਖਿਆ ਕਿ ਉਹ ਆਪਣੇ ਸ਼ਬਦ ਵਾਪਸ ਲੈਂਦੇ ਹਨ।

ਮੀਡੀਆ ਨੂੰ ਸੰਬੋਧਿਤ ਹੁੰਦਿਆਂ ਰਾਵਤ ਨੇ ਆਖਿਆ ਕਿ ਉਨ੍ਹਾਂ ਦੀਆਂ ਗ਼ਲਤੀਆਂ ਦੇ ਪਛਤਾਵੇ ਲਈ, ਉਹ ਉੱਤਰਾਖੰਡ ਦੇ ਗੁਰਦਵਾਰੇ ਵਿੱਚ ਝਾੜੂ ਲਾਉਣਗੇ।

"ਮੈਂ ਉਹ ਸ਼ਬਦ (ਪੰਜ ਪਿਆਰੇ) ਸਨਮਾਨਿਤ ਸ਼ਖ਼ਸੀਅਤ ਲਈ ਵਰਤਿਆ ਸੀ। ਫਿਰ ਵੀ, ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਦੀਆਂ ਭਾਵਨਾਵਾਂ ਦੁਖੀ ਹੋਈਆਂ ਹਨ, ਤਾਂ ਮੈਂ ਮੁਆਫ਼ੀ ਮੰਗਦਾ ਹਾਂ ਅਤੇ ਆਪਣੇ ਅਲਫਾਜ਼ ਵਾਪਸ ਲੈਂਦਾ ਹਾਂ। ਪਛਤਾਵੇ ਲਈ, ਮੈਂ ਆਪਣੇ ਸੂਬੇ (ਉੱਤਰਾਖੰਡ) ਦੇ ਗੁਰਦਵਾਰੇ ਵਿੱਚ ਝਾੜੂ ਲਾਵਾਂਗਾ,"ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਆਖਿਆ।

ਦੱਸਣਯੋਗ ਹੈ ਕਿ ਸਿੱਖਾਂ ਲਈ "ਪੰਜ ਪਿਆਰੇ" ਲਫ਼ਜ਼ ਸਤਿਕਾਰਯੋਗ ਹੈ।

ਗ਼ੌਰਤਲਬ ਹੈ ਕਿ ਮੰਗਲਵਾਰ ਨੂੰ, ਰਾਵਤ ਨੇ ਇਹ ਲਫ਼ਜ਼ ਨਵਜੋਤ ਸਿੰਘ ਸਿੱਧੂ ਅਤੇ ਪੀਪੀਸੀਸੀ ਦੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਲਈ ਇਸਤੇਮਾਲ ਕੀਤਾ ਸੀ।

ਲੰਘੇ ਕੱਲ, ਚੰਡੀਗੜ੍ਹ ਵਿੱਚ, ਕਾਂਗਰਸ ਨੂੰ ਸੂਬੇ ਵਿੱਚ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ, ਰਾਵਤ ਨੇ ਆਖਿਆ,"ਜਿੰਨਾ ਕੁ ਮੈਂ ਜਾਣਦਾ ਹਾਂ, ਨਵਜੋਤ ਸਿੰਘ ਸਿੱਧੂ ਪੀਸੀਸੀ ਦੇ ਪਹਿਲੇ ਪ੍ਰਧਾਨ ਹਨ, ਜਿਨ੍ਹਾਂ ਨੇ ਸਾਰੀਆਂ ਅਗਲੀਆਂ ਜਥੇਬੰਦੀਆਂ ਅਤੇ ਹੋਰਾਂ ਨਾਲ ਇਹ ਜਾਨਣ ਲਈ ਬੈਠਕ ਕੀਤੀ ਹੈ ਕਿ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿੱਥੇ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਉਨ੍ਹਾਂ ਦਾ ਹੱਲ ਕਿਵੇਂ ਕੱਢਿਆ ਜਾ ਸਕਦਾ ਹੈ।"

ਉਨ੍ਹਾਂ ਅੱਗੇ ਆਖਿਆ,"ਇਸ ਸਭ ਬਾਰੇ ਪੀਸੀਸੀ ਪ੍ਰਧਾਨ ਅਤੇ ਉਸਦੀ ਟੀਮ ਅਤੇ ਸਾਡੇ 'ਪੰਜ ਪਿਆਰਿਆਂ' (ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨ) ਨਾਲ ਚਰਚਾ ਕਰਨੀ ਮੇਰੀ ਜ਼ਿੰਮੇਵਾਰੀ ਸੀ।"

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link