Oct 26, 2026 1:44 PM - Connect Newsroom - Ramandeep Kaur

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿੱਚ ਇੱਕ ਵਿਸ਼ਾਲ 'ਹਿਸਾਬ ਮੰਗੋ' ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ ਉੱਤੇ ਪਾਰਟੀ ਆਗੂ ਰਾਹੁਲ ਗਾਂਧੀ ਸ਼ਾਮਲ ਹੋਣਗੇ। ਇਸ ਰੈਲੀ ਨਾਲ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।
ਪਾਰਟੀ ਆਗੂਆਂ ਕੇ.ਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਨੇ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਅਤੇ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ ਬਾਰੇ ਚਰਚਾ ਕਰਨ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਨੇਤਾਵਾਂ ਨਾਲ ਮੀਟਿੰਗਾਂ ਕਰਨਗੇ।




