12.5C Vancouver
ADS

May 23, 2022 5:13 PM - ANI

ਯੂ. ਪੀ. 'ਚ ਵੱਡੇ ਬਦਲਾਅ ਵੱਲ ਵਧੇਗੀ ਕਾਂਗਰਸ, ਪ੍ਰਦੇਸ਼ ਪ੍ਰਧਾਨ ਦਾ ਜਲਦ ਕਰੇਗੀ ਐਲਾਨ

Share On
congress-uttar-pradesh-chief-to-be-announced-soon
Congress UP chief to be announced soon_ANI

ਵਿਧਾਨ ਸਭਾ ਚੋਣਾਂ ਵਿਚ ਹਾਰ ਮਗਰੋਂ ਕਾਂਗਰਸ ਜਲਦ ਹੀ ਉੱਤਰ ਪ੍ਰਦੇਸ਼ (ਯੂ. ਪੀ.) ਵਿਚ ਆਪਣਾ ਨਵਾਂ ਪਾਰਟੀ ਪ੍ਰਧਾਨ ਐਲਾਨ ਕਰਨ ਜਾ ਰਹੀ ਹੈ। ਯੂ. ਪੀ. ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਉਦੋਂ ਤੋਂ ਖਾਲੀ ਹੈ ਜਦੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਚੋਣਾਂ ਵਿਚ ਹਾਰ ਤੋਂ ਬਾਅਦ 5 ਸੂਬਿਆਂ ਦੇ ਪਾਰਟੀ ਪ੍ਰਧਾਨਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ।

ਨਵੀਂ ਦਿੱਲੀ ਦੇ 10 ਜਨਪਥ ਵਿਚ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਉੱਤਰ ਪ੍ਰਦੇਸ਼ ਤੋਂ ਪਾਰਟੀ ਦੇ ਸੀਨੀਅਰ ਲੀਡਰਾਂ ਨਾਲ ਮੌਜੂਦ ਸੀ। ਇਸ ਮੁਲਾਕਾਤ ਦੌਰਾਨ ਸਾਬਕਾ ਸੰਸਦ ਮੈਂਬਰ ਰਾਸ਼ਿਦ ਅਲਵੀ, ਪ੍ਰਮੋਦ ਤਿਵਾਰੀ, ਰਾਜੇਸ਼ ਮਿਸ਼ਰਾ ਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

ਰਾਸ਼ਿਦ ਅਲਵੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਾਰੇ ਫੈਸਲਾ ਜਲਦ ਹੀ ਲਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਇਸ ਨੂੰ ਇਕ ਇੰਟਰਨਲ ਮੀਟਿੰਗ ਦੱਸਿਆ ਅਤੇ ਇਸ ਮੀਟਿੰਗ ਵਿਚ ਹੋਈ ਗੱਲਬਾਤ ਦਾ ਜ਼ਿਕਰ ਨਹੀਂ ਕੀਤਾ। ਗੌਰਤਲਬ ਹੈ ਕਿ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਣੀਪੁਰ ਅਤੇ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link