13.91C Vancouver
ADS

Aug 28, 2020 1:21 AM -

ਕਾਂਗਰਸ ਦੇ ਅੰਦਰ ਚੋਣ ਨਾ ਹੋਈ ਤਾਂ ਪਾਰਟੀ 50 ਸਾਲ ਤੱਕ ਵਿਰੋਧੀ ਦਲ ਵਜੋਂ ਹੀ ਕਰੇਗੀ ਕੰਮ: ਗੁਲਾਮ ਨਬੀ ਆਜ਼ਾਦ

Share On
congress-will-continue-to-sit-in-opposition-for-next-50-years-if-election-doesnt-happen-in-party-ghulam-nabi-azad
Senior leader Ghulam Nabi Azad, one of the signatories to the "dissident" letter, on Thursday pitched for elections to the Congress Working Committee and key organisational posts of state chiefs, district presidents, block presidents and said that those opposing are afraid of losing their positions. Photo-ANI

ਕਾਂਗਰਸ ਦੇ ਕੱਦਾਵਰ ਨੇਤਾ ਗੁਲਾਮ ਨਬੀ ਆਜ਼ਾਦ, ਜਿਨ੍ਹਾਂ ਨੇ ਸੋਨਿਆ ਗਾਂਧੀ ਨੂੰ ਲਿਖੇ ਗਏ ਅਸਹਮਤੀ ਪੱਤਰ ਉੱਤੇ ਵੀ ਹਸਤਾਖਰ ਕੀਤੇ ਸਨ, ਉਨ੍ਹਾਂ ਨੇ ਪਾਰਟੀ ਤੋਂ ਅਲੱਗ ਥਲੱਗ ਕਰਨ ਜਿਹੀ ਸਥਿਤੀ ਬਣਨ ਤੋਂ ਬਾਅਦ, ਪਾਰਟੀ ਦੇ ਆਗੂਆਂ ਨੂੰ ਇੱਕ ਸਖਤ ਸੁਨੇਹਾ ਦਿੱਤਾ ਹੈ।

71 ਸਾਲਾ ਗੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ, ਜੋ ਅਧਿਕਾਰੀ ਜਾਂ ਸੂਬਾ ਇਕਾਈ ਦੇ ਪ੍ਰਧਾਨ ਜਾਂ ਜ਼ਿਲ੍ਹਾ ਪ੍ਰਧਾਨ ਸਾਡੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਪਤਾ ਹੈ ਕਿ, ਚੋਣ ਹੋਣ 'ਤੇ ਉਨ੍ਹਾਂ ਨੂੰ ਕੋਈ ਨਹੀਂ ਪੁੱਛੇਗਾ।"

ਰਾਜ ਸਭਾ ਮੈਂਬਰ ਆਜ਼ਾਦ ਨੇ ਕਿਹਾ, ਜੋ ਕੋਈ ਵੀ ਅਸਲ 'ਚ ਕਾਂਗਰਸ ਦਾ ਹਿੱਤ ਚਾਹੁੰਦਾ ਹੈ, ਉਹ ਪੱਤਰ ਦਾ ਵਿਰੋਧ ਨਹੀਂ ਬਲਕਿ ਸਵਾਗਤ ਕਰੇਗਾ।" ਆਜ਼ਾਦ ਨੇ ਸੁਝਾਅ ਦਿੱਤਾ ਹੈ ਕਿ ਸੂਬਾ ਪੱਧਰੀ ਕਾਂਗਰਸ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਕਾਂਗਰਸ ਕਾਰਜ ਕਮੇਟੀ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਚੋਣ ਦਾ ਇਹ ਲਾਭ ਹੁੰਦਾ ਹੈ ਕਿ ਜਦੋਂ ਤੁਸੀ ਚੋਣ ਲੜਦੇ ਹੋ, ਤਾਂ ਘੱਟ ਤੋਂ ਘੱਟ ਤੁਹਾਡੀ ਪਾਰਟੀ ਤੁਹਾਡੇ ਨਾਲ ਖੜੀ ਹੁੰਦੀ ਹੈ।

ਆਜ਼ਾਦ ਅਨੁਸਾਰ ਮੌਜੂਦਾ ਹਾਲਾਤ 'ਚ ਪ੍ਰਧਾਨ ਬਣਨ ਵਾਲੇ ਵਿਅਕਤੀ ਨੂੰ ਇੱਕ ਫ਼ੀਸਦੀ ਸਮਰਥਨ ਵੀ ਨਹੀਂ ਮਿਲ ਸਕਦਾ।

ਗੌਰਤਲਬ ਹੈ ਕਿ ਆਜ਼ਾਦ ਸਮੇਤ ਜਿਹੜੇ ਕਾਂਗਰਸੀ ਲੀਡਰਾਂ ਨੇ ਪਾਰਟੀ ਅੰਦਰ ਚੋਣਾਂ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਪਾਰਟੀ ਅੰਦਰ ਹੀ ਕਿਸੇ ਵਿਰੋਧੀ ਦੀ ਤਰ੍ਹਾਂ ਵੇਖੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਗੁਲਾਮ ਨਬੀ ਆਜ਼ਾਦ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ, ਅੱਜ ਕਾਂਗਰਸ ਪਾਰਟੀ ਨੇ ਪਾਰਲੀਅਮੈਂਟ 'ਚ ਆਪਣੇ ਲੀਡਰਾਂ ਦਾ ਐਲਾਨ ਕੀਤਾ, ਜਿਸ 'ਚ ਗੁਲਾਮ ਨਬੀ ਆਜ਼ਾਦ ਨੂੰ ਇੱਕ ਵਾਰ ਫਿਰ ਤੋਂ ਰਾਜ ਸਭਾ 'ਚ 'ਲੀਡਰ ਆਫ ਔਪੋਜ਼ੀਸ਼ਨ' ਦਾ ਦਰਜਾ ਹਾਸਿਲ ਹੋਇਆ ਹੈ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link