19.53C Vancouver
ADS

Jun 24, 2024 4:52 PM - Connect Newsroom

2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇਗੀ: ਰਾਜਾ ਵੜਿੰਗ

Share On
congress-will-form-the-government-in-the-state-in-2027-raja-waring
He claimed that the Chief Minister took action against the police officers to express his frustration over the poor performance of the party in the Lok Sabha elections.(Photo: Facebook/Amarinder Singh Raja Warring)

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਪ੍ਰਤੀ ਆਪਣੀ ਨਿਰਾਸ਼ਾ ਨੂੰ ਜ਼ਾਹਿਰ ਕਰਨ ਲਈ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿਚ 13 ਵਿਚੋਂ ਸਿਰਫ ਤਿੰਨ ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਸੀ।

ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਨਹੀਂ ਕਹਿਣਾ ਚਾਹੀਦਾ ਸੀ ਕਿ ਪੰਜਾਬ ਪੁਲਿਸ ਨਸ਼ਿਆਂ ਵਿਚ ਸ਼ਾਮਲ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਢਾਈ ਸਾਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦਾ ਪਤਾ ਨਹੀਂ ਲਗਾ ਸਕੀ। ਵੜਿੰਗ ਨੇ ਦਾਅਵਾ ਕੀਤਾ ਕਿ 2027 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੇਗੀ।

Latest news

carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link