20.28C Vancouver
ADS

Sep 9, 2025 7:03 PM - Pervez Sandhu - Connect Newsroom

ਕਨੈਕਟ ਐਫ.ਐਮ., ਗੁਰੂ ਨਾਨਕ ਫੂਡ ਬੈਂਕ ਦੇ ਰੇਡੀਓਥੌਨ 'ਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਰੇਜ਼ ਹੋਈ $750,000 ਦੀ ਰਾਸ਼ੀ

Share On
connect-fm-gnfb-radiothon-raises-750k-for-punjab-flood-victims
The running total of the money raised at the radiothon on Monday was $750,000 (Cad). (Photo - Connect FM)

ਕਨੈਕਟ ਐਫ.ਐਮ. ਵੱਲੋਂ ਦੁੱਖਨਿਵਾਰਨ ਗੁਰਦਵਾਰਾ ਸਾਹਿਬ, ਗੁਰੂ ਨਾਨਕ ਫੂਡ ਬੈਂਕ ਅਤੇ ਸਾਂਝਾ ਟੀ.ਵੀ. ਨਾਲ ਮਿਲ ਕੇ ਸੋਮਵਾਰ ਨੂੰ ਪੰਜਾਬ 'ਚ ਹੜ੍ਹ ਪੀੜਤਾਂ ਲਈ ਇੱਕ ਰੇਡੀਓਥੌਨ ਦਾ ਪ੍ਰਬੰਧ ਕੀਤਾ ਗਿਆ।

ਇਸ ਦੌਰਾਨ ਸਰੀ ਅਤੇ ਆਲੇ ਦੁਆਲੇ ਦੇ ਇਲਾਕੇ ਤੋਂ ਇਲਾਵਾ ਕੈਲਗਰੀ ਅਤੇ ਐਡਮਿੰਟਨ ਤੋਂ ਸੰਗਤ ਨੇ ਦਿਲ ਖੋਲ੍ਹ ਕੇ ਦਾਨ ਕੀਤਾ।

ਸੋਮਵਾਰ ਨੂੰ ਰੇਡੀਓਥੌਨ 'ਚ ਇਕੱਤਰ ਹੋਈ ਰਾਸ਼ੀ ਦਾ ਰਨਨਿੰਗ ਟੋਟਲ ਸਾਡੇ ਸੱਤ ਲੱਖ ਡਾਲਰ ਦਾ ਰਿਹਾ।

ਰੇਡੀਓਥੌਨ ਤੋਂ ਇਕੱਤਰ ਹੋਈ ਰਾਸ਼ੀ ਨੂੰ ਪੰਜਾਬ 'ਚ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਸੰਤ ਸੇਵਾ ਸਿੰਘ ਕੋਲ ਪਹੁੰਚਾਇਆ ਜਾਵੇਗਾ, ਜੋ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਸ ਰਾਸ਼ੀ ਦੀ ਵਰਤੋਂ ਕਰਨਗੇ।

ਉਨ੍ਹਾਂ ਆਖਿਆ ਕਿ ਸਿੱਖ ਸੰਗਤ ਕਿਸੇ ਵੀ ਮੁਸੀਬਤ ਮੌਕੇ ਡਟ ਕੇ ਖੜਦੀ ਹੈ ਅਤੇ ਦਿਲ ਖੋਲ੍ਹ ਕੇ ਯੋਗਦਾਨ ਪਾਉਂਦੀ ਹੈ ਅਤੇ ਉਨ੍ਹਾਂ ਸੰਗਤ ਦਾ ਕੱਲ ਦੇ ਦਾਨ ਲਈ ਵੀ ਧੰਨਵਾਦ ਕੀਤਾ।

ਉੱਧਰ ਗਿਆਨੀ ਨਰਿੰਦਰ ਸਿੰਘ ਨੇ ਆਖਿਆ ਕਿ ਲੋਕਾਂ ਵੱਲੋਂ ਲਗਾਤਾਰ ਆ ਰਹੇ ਸਹਿਯੋਗ ਦੇ ਚਲਦੇ ਕਨੈਕਟ ਐਫ.ਐਮ. ਅਤੇ ਸਾਂਝਾ ਟੀ.ਵੀ. ਨਾਲ ਮਿਲ ਕੇ ਆਉਂਦੇ ਐਤਵਾਰ ਜਾਣੀ ਕਿ 14 ਸਿਤੰਬਰ ਨੂੰ ਸਰੀ 'ਚ ਗੁਰਦਵਾਰਾ ਦੁਖਨਿਵਾਰਨ ਸਾਹਿਬ ਵਿਖੇ ਫਿਰ ਤੋਂ ਔਨ ਲੋਕੇਸ਼ਨ ਕੀਤੀ ਜਾਵੇਗੀ ਅਤੇ ਉਸ ਦਿਨ ਵੀ ਸੰਗਤ ਕੋਲ ਪੰਜਾਬ ਹੜ੍ਹ ਪੀੜਤਾਂ ਲਈ ਆਪਣੀਆਂ ਡੋਨੇਸ਼ਨਸ ਨੂੰ ਜਾਰੀ ਰੱਖਣ ਦਾ ਮੌਕਾ ਹੋਵੇਗਾ।

ਸੋਮਵਾਰ ਨੂੰ ਕਨੈਕਟ ਐਫ.ਐਮ. ਦੇ ਦਫ਼ਤਰ ਬੱਚਿਆਂ ਤੋਂ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕ ਇੱਕ ਪਾਸੇ ਡੋਨੇਸ਼ਨਸ ਲਈ ਅਤੇ ਦੂਜੇ ਪਾਸੇ ਵੋਲੰਟੀਅਰ ਕਰਨ ਲਈ ਪਹੁੰਚ ਰਹੇ ਸਨ।

ਇਸ ਦੌਰਾਨ ਪਹੁੰਚੀਆਂ ਸ਼ਖਸੀਅਤਾਂ 'ਚ ਬੀ.ਸੀ. ਦੇ ਪ੍ਰੀਮਿਅਰ ਡੇਵਿਡ ਇਬੀ, ਸਰੀ ਮੇਅਰ ਬ੍ਰੈਂਡਾ ਲੌਕ ਅਤੇ ਐਮ.ਪੀ. ਸੁੱਖ ਧਾਲੀਵਾਲ ਵੀ ਸ਼ਾਮਿਲ ਸਨ।

ਪ੍ਰੀਮਿਅਰ ਡੇਵਿਡ ਇਬੀ ਨੇ ਆਖਿਆ ਕਿ ਪੰਜਾਬ ਦੇ ਹਾਲਾਤਾਂ ਲਈ ਬੀ.ਸੀ. 'ਚ ਵਸਦੇ ਇੰਡੋ-ਕਨੇਡੀਅਨ ਮੂਲ ਦੇ ਲੋਕਾਂ ਦਾ ਦਰਦ ਅਤੇ ਭਾਵਨਾਵਾਂ ਉਹ ਵੀ ਮਹਿਸੂਸ ਕਰ ਰਹੇ ਹਨ।

ਕਨੈਕਟ ਐਫ.ਐਮ. ਦੀ ਮੈਨੇਜਮੈਂਟ ਅਤੇ ਟੀਮ ਨੇ ਰੇਡੀਓਥੌਨ 'ਚ ਸਹਿਯੋਗ ਲਈ ਸੰਗਤ ਅਤੇ ਵੋਲੰਟੀਅਰਸ ਦਾ ਧੰਨਵਾਦ ਕੀਤਾ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link