8.24C Vancouver
ADS

May 11, 2022 9:21 PM - The Canadian Press

ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ 'ਚ ਅੱਜ ਹੋਵੇਗੀ ਪਹਿਲੀ ਅਧਿਕਾਰਤ ਡਿਬੇਟ

Share On
conservative-leadership-candidates-prep-for-first-official-party-debate-in-edmonton
All six candidates running to be the next leader of the Conservative Party of Canada will gather on an Edmonton stage tonight for the first of two official debates. (Photo - The Canadian Press)

ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸ਼ਿਪ ਦੌੜ ਲਈ ਪਹਿਲੀ ਅਧਿਕਾਰਿਤ ਡਿਬੇਟ ਅੱਜ ਸ਼ਾਮ ਹੋਣ ਜਾ ਰਹੀ ਹੈ।

2 ਅਧਿਕਾਰਿਤ ਡਿਬੇਟਸ ਵਿੱਚੋਂ ਪਹਿਲੀ ਅੱਜ ਐਡਮਿੰਟਨ 'ਚ ਹੋਵੇਗੀ।

ਇਸ ਲੀਡਰਸ਼ਿਪ ਦੌੜ 'ਚ ਕੁੱਲ 6 ਕੰਜ਼ਰਵੇਟਿਵਸ ਦਮ ਅਜਮਾ ਰਹੇ ਹਨ।

ਹਾਲਾਂਕਿ ਬੀਤੇ ਹਫ਼ਤੇ ਵੀ ਇੱਕ ਡਿਬੇਟ ਹੋਈ ਸੀ ਜਿਸ ਨੂੰ ਅਧਿਕਾਰਿਤ ਦਰਜਾ ਹਾਸਿਲ ਨਹੀਂ ਸੀ।

ਇਸ ਡਿਬੇਟ 'ਚ ਕੁਲ 5 ਉਮੀਦਵਾਰ ਸ਼ਾਮਿਲ ਹੋਏ ਸਨ।

ਪੈਟਰਿਕ ਬਰਾਊਨ ਉਸ ਡਿਬੇਟ ਦਾ ਹਿੱਸਾ ਨਹੀਂ ਬਣੇ ਸਨ।

ਹਾਲਾਂਕਿ ਅੱਜ ਦੀ ਡਿਬੇਟ 'ਚ ਸਾਰੇ 6 ਉਮੀਦਵਾਰ ਸ਼ਾਮਿਲ ਹੋਣਗੇ।

ਅੱਜ ਦੀ ਡਿਬੇਟ 'ਚ ਪੀਅਰ ਪੌਲੀਐਵਰ, ਜੌਨ ਚੈਰੈਸਟ, ਪੈਟਰਿਕ ਬਰਾਊਨ, ਲੈਜ਼ਲਿਨ ਲੁਈਸ, ਸਕੌਟ ਐਚੀਸਨ ਅਤੇ ਰੋਮਨ ਬੈਬਰ ਸ਼ਾਮਿਲ ਹੋਣਗੇ।

ਕੰਜ਼ਰਵੇਟਿਵ ਪਾਰਟੀ ਵੱਲੋਂ ਆਪਣੇ ਨਵੇਂ ਲੀਡਰ ਦਾ ਐਲਾਨ 10 ਸਿਤੰਬਰ ਨੂੰ ਕੀਤਾ ਜਾਵੇਗਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link