11.93C Vancouver
ADS

Jun 7, 2021 9:34 PM -

ਕੰਜ਼ਰਵੇਟਿਵ ਪਾਰਟੀ ਨੇ ਪ੍ਰਧਾਨ ਮੰਤਰੀ ਟਰੂਡੋ 'ਤੇ ਚੁੱਕੇ ਸਪੈਸ਼ਲ ਟ੍ਰੀਟਮੈਂਟ ਦੇ ਸਵਾਲ, ਸਰਕਾਰੀ ਮਾਨਤਾ ਵਾਲੇ ਹੋਟਲ 'ਚ ਰੁਕਣ ਨੂੰ ਕਿਹਾ

Share On
conservatives-are-accusing-pm-trudeau-and-his-entourage-of-getting-special-treatment
Trudeau is travelling to the UK later this week to attend the G-7 leaders summit in Cornwall. (Photo - Erin O'toole/Twitter)

ਕੰਜ਼ਰਵੇਟਿਵ ਪਾਰਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਖਾਸ ਟ੍ਰੀਟਮੈਂਟ ਦੇ ਇਲਜ਼ਾਮ ਲਗਾਏ ਹਨ।

ਕੰਜ਼ਰਵੇਟਿਵਸ ਦਾ ਕਹਿਣਾ ਹੈ ਕਿ ਇੱਕ ਡੈਜ਼ੀਗਨੇਟਿਡ ਕੁਆਰੰਟੀਨ ਹੋਟਲ 'ਚ ਰਹਿਣ ਦੀ ਜਗ੍ਹਾ ਟਰੂਡੋ ਨੂੰ ਯੂ.ਕੇ. ਤੋਂ ਵਾਪਸੀ ਤੋਂ ਬਾਅਦ ਔਟਵਾ 'ਚ ਇੱਕ ਵੱਖਰੇ ਹੋਟਲ 'ਚ ਰੱਖਿਆ ਜਾਵੇਗਾ।

ਪਾਰਟੀ ਦਾ ਕਹਿਣਾ ਹੈ ਕਿ ਟਰੂਡੋ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਆਮ ਲੋਕਾਂ ਦੀ ਤਰ੍ਹਾਂ ਉਨ੍ਹਾਂ ਹੀ ਸਰਕਾਰੀ ਮਾਨਤਾ ਵਾਲੇ ਹੋਟਲਾਂ 'ਚ ਠਿਹਰਾਇਆ ਜਾਣਾ ਚਾਹੀਦਾ ਹੈ ਜਿੱਥੇ ਬਾਕੀ ਲੋਕ ਯਾਤਰਾ ਕਰਨ ਤੋਂ ਬਾਅਦ 3 ਦਿਨ ਲਈ ਕੁਆਰੰਟੀਨ ਕਰਦੇ ਹਨ।

ਯਾਦ ਰਹੇ ਟਰੂਡੋ ਨੇ ਇਸੇ ਹਫ਼ਤੇ ਇੰਗਲੈਂਡ ਦੀ ਯਾਤਰਾ ਕਰਨੀ ਹੈ ਜਿੱਥੇ ਕੌਰਨਵਾਲ 'ਚ ਜੀ-7 ਲੀਡਰਾਂ ਦੀ ਬੈਠਕ ਹੋਣੀ ਹੈ।

ਪਬਲਿਕ ਹੈਲਥ ਏਜੈਂਸੀ ਆਫ ਕੈਨੇਡਾ ਦਾ ਕਹਿਣਾ ਹੈ ਕਿ ਇਸ ਫੈਸਲੇ ਪਿੱਛੇ ਸਿਕਿਉਰਿਟੀ ਜਾਂ ਹੋਰ ਪ੍ਰਕਾਰ ਦੇ ਕਾਰਨ ਹੋ ਸਕਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link