11.5C Vancouver
ADS

Apr 10, 2025 5:45 PM - Connect Newsroom

ਚੋਣ ਮੁਹਿੰਮ ਦਾ 19ਵਾਂ ਦਿਨ ਕੰਜ਼ਰਵੇਟਿਵ ਤੇ ਲਿਬਰਲਜ਼ ਵਿਚਕਾਰ ਸਖ਼ਤ ਮੁਕਾਬਲਾ

Share On
conservatives-close-gap-on-liberals-as-campaign-enters-day-19
The 20-point lead that Liberal Leader Mark Carney held over Conservative Leader Pierre Poilievre as the preferred prime minister about a week ago has also steadily narrowed.(Photo: The Canadian Press)

ਕੰਜ਼ਰਵੇਟਿਵ ਅਤੇ ਲਿਬਰਲ ਵਿਚਕਾਰ ਮੁਕਾਬਲਾ ਕਰੜਾ ਹੋ ਰਿਹਾ ਹੈ, ਚੋਣ ਮੁਹਿੰਮ ਦੇ 19ਵੇਂ ਦਿਨ ਵਿਚ ਦਾਖ਼ਲ ਹੋਣ ਵਿਚਕਾਰ ਦੋਵੇਂ ਪ੍ਰਮੁੱਖ ਧਿਰਾਂ ਵਿਚ ਮਹਿਜ 5 ਅੰਕਾਂ ਦਾ ਅੰਤਰ ਰਹਿ ਗਿਆ ਹੈ। ਲਗਭਗ ਇੱਕ ਹਫ਼ਤੇ ਪਹਿਲਾਂ ਲਿਬਰਲ ਲੀਡਰ ਮਾਰਕ ਕਾਰਨੀ ਨੂੰ ਪਸੰਦੀਦਾ ਪ੍ਰਧਾਨ ਮੰਤਰੀ ਦੇ ਰੂਪ ਵਿਚ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ 'ਤੇ ਜੋ 20 ਅੰਕ ਦੀ ਬੜ੍ਹਤ ਹਾਸਲ ਸੀ, ਉਹ ਵੀ ਲਗਾਤਾਰ ਘਟੀ ਹੈ।

ਨੈਨੋ ਰਿਸਰਚ ਦੇ 9 ਅਪ੍ਰੈਲ ਤੱਕ ਦੇ ਤਿੰਨ ਦਿਨਾਂ ਟ੍ਰੈਕਿੰਗ ਸਰਵੇ ਮੁਤਾਬਕ, ਲਿਬਰਲ ਦੀ ਸਪੋਰਟ ਹੁਣ 43 ਫੀਸਦੀ 'ਤੇ ਹੈ, ਕੰਜ਼ਰਵੇਟਿਵ 38.1 ਫੀਸਦੀ 'ਤੇ ਆ ਗਏ ਹਨ ਅਤੇ ਐਨ.ਡੀ.ਪੀ. ਦਾ ਸਮਰਥਨ 9 ਫੀਸਦੀ ਨਾਲ ਸਿੰਗਲ ਅੰਕ ਵਿਚ ਬਣਿਆ ਹੋਇਆ ਹੈ। ਬਲਾਕ ਕਿਊਬੈਕਵਾ ਦਾ ਸਮਰਥਨ 6 ਫੀਸਦੀ 'ਤੇ ਹੈ।

ਨੈਨੋ ਮੁਤਾਬਕ, ਪ੍ਰੇਅਰੀਜ਼ ਯਾਨੀ ਐਲਬਰਟਾ, ਸਸਕੈਚਵਨ ਅਤੇ ਮੈਨੀਟੋਬਾ ਵਿਚ ਕੰਜ਼ਰਵੇਟਿਵ ਦਾ ਸਮਰਥਨ 55 ਫੀਸਦੀ ਹੈ, ਜਦੋਂ ਕਿ ਬ੍ਰਿਟਿਸ਼ ਕੋਲੰਬੀਆ ਵਿਚ ਲਿਬਰਲਸ ਨੂੰ 41 ਫੀਸਦੀ, ਕੰਜ਼ਰਵੇਟਿਵ ਨੂੰ 36 ਫੀਸਦੀ ਅਤੇ ਐੱਨ. ਡੀ. ਪੀ. ਨੂੰ 16 ਫੀਸਦੀ ਸਮਰਥਨ ਮਿਲਦਾ ਦਿਖਾਈ ਦੇ ਰਿਹਾ ਹੈ। ਪਸੰਦੀਦਾ ਪ੍ਰਧਾਨ ਮੰਤਰੀ ਦੇ ਰੂਪ ਵਿਚ ਕਾਰਨੀ ਅਤੇ ਪੌਲੀਐਵ ਵਿਚਕਾਰ ਫਾਸਲਾ ਹੁਣ 12 ਅੰਕ ਦਾ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link