14.78C Vancouver
ADS

Dec 17, 2024 8:07 PM - Connect Newsroom

ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ-ਅਮਰੀਕਾ ਦੇ ਵਪਾਰਕ ਸਬੰਧਾਂ ’ਤੇ ਚਰਚਾ ਰੱਖਣ ਦੀ ਕੀਤੀ ਮੰਗ

Share On
conservatives-demand-debate-on-canada-us-trade
The Conservatives have expressed a lack of confidence in the Liberals' strategy following Finance Minister Chrystia Freeland's resignation, citing her key role in handling US relations.(The Canadian Press)

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਵ੍ਹਾਈਟ ਹਾਊਸ ਵਿਚ ਅਹੁਦਾ ਸੰਭਾਲਣ ਤੋਂ ਪਹਿਲਾਂ ਪਾਰਲੀਮੈਂਟ ਵਿਚ ਕੈਨੇਡਾ-ਅਮਰੀਕਾ ਦੇ ਵਪਾਰਕ ਸਬੰਧਾਂ ’ਤੇ ਜਨਵਰੀ ਵਿਚ ਚਰਚਾ ਰੱਖਣ ਦੀ ਮੰਗ ਕੀਤੀ ਹੈ।

ਕੰਜ਼ਰਵੇਟਿਵ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੂੰ ਲਿਬਰਲਸ ਦੀ ਯੋਜਨਾ ਵਿਚ ਕੋਈ ਭਰੋਸਾ ਨਹੀਂ ਹੈ ਕਿਉਂਕਿ ਟਰੰਪ ਨਾਲ ਨਜਿੱਠਣ ਦੇ ਉਪਾਵਾਂ ਵਿਚ ਫ੍ਰੀਲੈਂਡ ਹੀ ਵੱਡੀ ਭੂਮਿਕਾ ਨਿਭਾ ਰਹੀ ਸੀ। ਇਸ ਵਿਚਕਾਰ ਪੀਅਰ ਪੌਲੀਐਵ ਨੇ ਐੱਨਡੀਪੀ ਲੀਡਰ ਜਗਮੀਤ ਸਿੰਘ ਨੂੰ ਪਲਟਣ ਵਾਲੇ ਨੇਤਾ ਕਰਾਰ ਦਿੱਤਾ ਹੈ।

ਪੌਲੀਐਵ ਨੇ ਕਿਹਾ ਕਿ ਜਗਮੀਤ ਸਿੰਘ ਨੇ ਮਹਿਜ ਹਫ਼ਤਾ ਪਹਿਲਾਂ ਟਰੂਡੋ ਨੂੰ ਸੱਤਾ ਵਿਚ ਰੱਖਣ ਲਈ ਵੋਟ ਕੀਤੀ ਅਤੇ ਹੁਣ ਪੂਰੀ ਸਟੋਰੀ ਬਦਲ ਲਈ ਤੇ ਟਰੂਡੋ ਤੋਂ ਅਸਤੀਫਾ ਮੰਗ ਰਹੇ ਹਨ।

ਪੌਲੀਐਵ ਨੇ ਕਿਹਾ ਕਿ ਜਗਮੀਤ ਸਿੰਘ ਨੂੰ ਹਪੋਕਰੇਸੀ ਛੱਡਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਟਰੂਡੋ, ਜਗਮੀਤ ਸਿੰਘ, ਫ੍ਰੀਲੈਂਡ ਅਤੇ ਕਾਰਨੀ ਇਹ ਸਭ ਆਪਣਾ ਸਵਾਰਥ ਦੇਖ ਰਹੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link