19.85C Vancouver
ADS

May 22, 2020 5:36 PM -

ਕੰਜ਼ਰਵੇਟਿਵ ਲੀਡਰ ਐਂਡ੍ਰਿਊ ਸ਼ੀਅਰ ਵਲੋਂ ਪਾਰਲੀਮੈਂਟ ਨੂੰ ਜ਼ਰੂਰੀ ਸੇਵਾ ਘੋਸ਼ਿਤ ਕਰਨ ਦੀ ਮੰਗ

Share On
conservatives-proposing-motion-to-declare-parliament-an-essential-service
Opposition Leader Andrew Scheer. The Canadian Press

ਕੰਜ਼ਰਵੇਟਿਵ ਲੀਡਰ ਐਂਡ੍ਰਿਊ ਸ਼ੀਅਰ ਪਾਰਲੀਮੈਂਟ ਨੂੰ ਜ਼ਰੂਰੀ ਸੇਵਾ ਘੋਸ਼ਿਤ ਕਰਨ ਦੀ ਮੰਗ ਕਰ ਰਹੇ ਹਨ ਤਾਂ ਕਿ ਕੋਵਿਡ-19 ਸੰਕਟ ਦੇ ਚੱਲਦਿਆਂ ਸੀਮਤ ਗਿਣਤੀ ਵਿੱਚ ਮੈਂਬਰ ਆਫ ਪਾਰਲੀਮੈਂਟ ਹਾਊਸ ਆਫ ਕਾਮਨਜ਼ ਦੀਆਂ ਜ਼ਿਮੇਂਵਾਰੀਆਂ ਦੁਬਾਰਾ ਸ਼ੁਰੂ ਕਰ ਸਕਣ।

ਸ਼ੀਅਰ ਨੇ ਕਿਹਾ ਕਿ ਕੰਜ਼ਰਵੇਟਿਵ ਇਸ ਸੰਬੰਧ ਵਿੱਚ ਇੱਕ ਮਤਾ ਪ੍ਰਸਤਾਵਿਤ ਕਰਨ ਜਾ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਘਰ ਦੇ ਬਾਹਰ ਤੋਂ ਕੀਤਾ ਜਾਂਦਾ ਰੋਜ਼ਾਨਾ ਸੰਬੋਧਨ ਕਾਫੀ ਨਹੀਂ ਹੈ ਅਤੇ ਸਰਕਾਰ ਨੂੰ ਜਵਾਬਦੇਹ ਰੱਖਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮੈਂਬਰ ਆਫ ਪਾਰਲੀਮੈਂਟ ਦੇਸ਼ ਭਰ ਦੇ ਲੋਕਾਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਚਾਹੁੰਦੇ ਹਨ।

ਸ਼ੀਅਰ ਅਨੁਸਾਰ ਸੋਮਵਾਰ ਤੋਂ ਸ਼ੁਰੂ ਹੋ ਕੇ 50 ਮੈਂਬਰ ਆਫ ਪਾਰਲੀਮੈਂਟ ਨੂੰ ਹਾਊਸ ਵਿੱਚ ਬੈਠਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਜਿਨ੍ਹਾਂ ਵਿੱਚੋਂ 18 ਕੰਜ਼ਰਵੇਟਿਵ ਹੋਣੇ ਚਾਹੀਦੇ ਹਨ।

ਮੌਜੂਦਾ ਸਮੇਂ ਵਿੱਚ ਹਾਊਸ ਆਫ਼ ਕਾਮਨਜ਼ ਵਿੱਚ ਕੋਵਿਡ-19 ਕਮੇਟੀ ਵੱਲੋਂ ਹਫ਼ਤੇ ਵਿੱਚ ਤਿੰਨ ਬੈਠਕਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਵਿੱਚੋਂ ਦੋ ਵਰਚੁਅਲ ਢੰਗ ਨਾਲ ਅਤੇ ਇੱਕ ਸੀਮਤ ਗਿਣਤੀ ਵਿੱਚ ਮੌਜੂਦ ਮੈਂਬਰ ਆਫ ਪਾਰਲੀਮੈਂਟ ਨਾਲ ਹੁੰਦੀਆਂ ਹਨ।

ਟਰੂਡੋ ਨੇ ਇਸ ਸਬੰਧ ਵਿੱਚ ਕਿਹਾ ਕਿ ਪਾਰਲੀਮੈਂਟ ਨੂੰ "ਹਾਈਬ੍ਰਿਡ" ਮਾਡਲ ਰਾਹੀਂ ਸ਼ੁਰੂ ਕੀਤਾ ਜਾ ਸਕਦਾ ਹੈ ਯਾਨੀ ਕੁਝ ਐੱਮ.ਪੀ. ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋ ਸਕਦੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link