16.13C Vancouver
ADS

Jul 10, 2020 3:50 PM -

ਕੰਜ਼ਰਵੇਟਿਵ ਪਾਰਟੀ ਵੱਲੋਂ ‘ਵੀ’ ਸੰਗਠਨ ਦੇ ਵਿਵਾਦ ਵਿੱਚ ਅਪਰਾਧਕ ਜਾਂਚ ਦੀ ਮੰਗ

Share On
conservatives-say-police-should-be-called-into-investigate-we-charity-scandal
Margaret Trudeau speaks to the audience at fans at a We Day event in Toronto, on Thursday, September 20, 2018. THE CANADIAN PRESS/Christopher Katsarov

ਕੰਜ਼ਰਵੇਟਿਵ ਪਾਰਟੀ ਦਾ ਕਹਿਣਾ ਹੈ ਕਿ ਉਹ ਲਿਬਰਲ ਸਰਕਾਰ ਦੇ $900 ਮਿਲੀਅਨ ਦੇ ਵਾਲੰਟੀਅਰ ਪ੍ਰੋਗਰਾਮ ਨੂੰ ‘ਵੀ’ ਸੰਗਠਨ ਨੂੰ ਸੌਂਪਣ ਦੇ ਫੈਸਲੇ ਦੀ ਅਪਰਾਧਕ ਜਾਂਚ ਚਾਹੁੰਦੇ ਹਨ।

ਪੁਲਿਸ ਨੂੰ ਇਸ ਜਾਂਚ ਵਿੱਚ ਸ਼ਾਮਲ ਕਰਨ ਦੀ ਇਹ ਮੰਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਰਿਵਾਰ ਦੇ ਮੈਂਬਰਾਂ ਨੂੰ ‘ਵੀ’ ਚੈਰਿਟੀ ਵੱਲੋਂ $300,000 ਦੇ ਕਰੀਬ ਦੀ ਰਾਸ਼ੀ ਦਿੱਤੇ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਕੀਤੀ ਜਾ ਰਹੀ ਹੈ।

ਇਸ ਚੈਰਿਟੀ ਨਾਲ ਟਰੂਡੋ ਪਰਿਵਾਰ ਦੇ ਲੰਬੇ ਸਮੇਂ ਤੋਂ ਡੂੰਘੇ ਸੰਬੰਧ ਰਹੇ ਹਨ ਅਤੇ ਇਸ ਮਾਮਲੇ ਵਿੱਚ ਪਹਿਲਾਂ ਹੀ ਟਰੂਡੋ 'ਤੇ 'ਐਥਿਕਸ ਜਾਂਚ' ਕੀਤੀ ਜਾ ਰਹੀ ਹੈ।

ਪਰ ਇਸ ਜਾਂਚ ਦੀ ਸ਼ੁਰੂਆਤ ਇਸ ਗੱਲ ਦਾ ਖੁਲਾਸਾ ਹੋਣ ਤੋਂ ਪਹਿਲਾਂ ਕੀਤੀ ਗਈ ਸੀ ਕਿ ਪ੍ਰਧਾਨ ਮੰਤਰੀ ਦੀ ਮਾਂ, ਭਰਾ ਅਤੇ ਪਤਨੀ ਨੂੰ ‘ਵੀ’ ਸੰਸਥਾ ਵਲੋਂ ਆਪਣੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਕਈ ਹਜ਼ਾਰ ਡਾਲਰ ਦਿੱਤੇ ਗਏ ਸਨ ਅਤੇ ਕੰਜ਼ਰਵੇਟਿਵ ਪਾਰਟੀ ਦਾ ਕਹਿਣਾ ਹੈ ਕਿ ਹੁਣ ਇਹ ਗੱਲ ਇਸ ਮੁੱਦੇ ਨੂੰ ਸੰਭਾਂਵੀ ਅਪਰਾਧ ਵੱਲ ਵਧਾਉਂਦੀ ਹੈ।

ਟਰੂਡੋ ਮੁਤਾਬਕ ਗ਼ੈਰ-ਪੱਖੀ ਪਬਲਿਕ ਸਰਵਿਸ ਨੇ ਪ੍ਰੋਗਰਾਮ ਦੀ ਵਾਗਡੋਰ ਸੰਭਾਲਣ ਲਈ 'ਵੀ' ਦੇ ਨਾਂ ਦੀ ਸਿਫਾਰਸ਼ ਕੀਤੀ ਸੀ ਪਰ ਉਨ੍ਹਾਂ ਨੇ ਇਹ ਗੱਲ ਸਵੀਕਾਰ ਕੀਤੀ ਕਿ ਕੈਬਿਨਟ ਦੇ ਫੈਸਲੇ ਵਿੱਚ ਉਹ ਵੀ ਸ਼ਾਮਲ ਸਨ।


Latest news

carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link