21.02C Vancouver
ADS

Jul 22, 2020 1:44 AM -

ਕੈਨੇਡਾ 'ਚ ਫਿਰ ਵੱਧ ਰਹੇ ਕੋਵਿਡ-19 ਮਾਮਲੇ, ਐਲਬਰਟਾ, ਕਿਊਬੈਕ ਤੇ ਔਂਟੈਰੀਓ ਦੇ ਮਾਮਲਿਆਂ 'ਚ ਵੱਡਾ ਵਾਧਾ

Share On
constant-increase-in-canadas-covid-19-cases-rise-in-cases-in-alberta-ontario-and-quebec
Specimens to be tested for COVID-19 are seen in Surrey, B.C., on Thursday, March 26, 2020. THE CANADIAN PRESS/Darryl Dyck

ਮੰਗਲਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 111,697 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 573 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,862 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 97,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 30 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 30 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,328 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ। ਬੀ.ਸੀ. 'ਚ 266 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਬੀ.ਸੀ. 'ਚ ਕਈ ਹਫ਼ਤਿਆਂ ਤੱਕ ਵਾਇਰਸ ਸੰਬੰਧੀ ਮਾਮਲਿਆਂ 'ਚ ਕੁਝ ਗਿਰਾਵਟ ਦਰਜ ਕੀਤੇ ਜਾਣ ਤੋਂ ਬਾਅਦ, ਇੱਕ ਵਾਰ ਫਿਰ ਤੋਂ ਵਾਇਰਸ ਨਾਲ ਜੁੜੇ ਮਾਮਲੇ ਵਧਣ ਲੱਗੇ ਹਨ।


ਔਂਟੈਰੀਓ 'ਚ 200 ਤੋਂ ਵੱਧ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਦਰਜ ਕੀਤੇ ਜਾਣ ਤੋਂ ਬਾਅਦ, ਅੱਜ ਫਿਰ ਤੋਂ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਹੈ। ਔਂਟੈਰੀਓ 'ਚ ਅੱਜ 203 ਮਾਮਲੇ ਰਿਪੋਰਟ ਹੋਏ ਹਨ। ਬੀਤੇ ਕੱਲ ਔਂਟੈਰੀਓ 'ਚ 135 ਮਾਮਲੇ ਰਿਪੋਰਟ ਹੋਏ ਸਨ। ਔਂਟੈਰੀਓ ਦੇ 37,942 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਸੂਬੇ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਸੀ ਕਿ, ਇਸ ਦੇ ਵਿੱਚ 116 ਮਾਮਲੇ 39 ਸਾਲ ਜਾਂ ਉਸ ਤੋਂ ਘੱਟ ਉਮਰ ਦੇ ਲੋਕਾਂ ਨਾਲ ਜੁੜੇ ਹਨ। ਇੱਕ ਹੋਰ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ ਇੱਕ ਹੋਰ ਵਾਇਰਸ ਸੰਬੰਧੀ ਮੌਤ ਦਰਜ ਕੀਤੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,753 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,605 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 12 ਜੂਨ ਤੋਂ ਬਾਅਦ ਦਾ ਵਾਇਰਸ ਪੀੜਤਾਂ ਦਾ ਸਭ ਤੋਂ ਵੱਡਾ ਵਾਧਾ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 180 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ ਇੱਕ ਹਫ਼ਤੇ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਸਾਹਮਣੇ ਆਏ ਮਾਮਲੇ, 12 ਜੂਨ ਤੋਂ ਹੁਣ ਤੱਕ ਦਾ ਕਿਊਬੈਕ ਦਾ ਸਭ ਤੋਂ ਵੱਡਾ ਅੰਕੜਾ ਦਰਸ਼ਾਉਂਦੇ ਹਨ। ਹੁਣ ਕਿਊਬੈਕ 'ਚ 57,796 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 150 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 180 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,658 ਦੱਸੀ ਗਈ ਹੈ। ਯਾਦ ਰਹੇ ਬੀਤੇ ਹਫਤੇ ਕਿਊਬੈਕ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਲੋਕਾਂ ਦੇ ਮਾਮਲੇ 'ਚ ਕੁਝ ਬਦਲਾਅ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਹੁਣ 50,000 ਤੋਂ ਵਧੇਰੇ ਲੋਕਾਂ ਦੇ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।


ਐਲਬਰਟਾ 'ਚ ਵਾਇਰਸ ਪੀੜਤਾਂ ਦੀ ਗਿਣਤੀ 'ਚ ਵਾਧਾ ਜਾਰੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 141 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ ਇੱਕ ਹਫ਼ਤੇ ਤੋਂ ਸੂਬੇ 'ਚ ਸਾਹਮਣੇ ਆ ਰਹੇ ਵਾਇਰਸ ਸੰਬੰਧੀ ਮਾਮਲਿਆਂ ਦੇ ਵੱਡੇ ਵਾਧੇ ਦੀ ਲੜੀ 'ਚ ਇੱਕ ਹੋਰ ਵੱਡਾ ਅੰਕੜਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,728 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 97 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 172 ਹੋ ਗਈ ਹੈ। ਸੂਬੇ ਦੇ 8,363 ਲੋਕ ਰਿਕਵਵਰ ਕਰ ਚੁੱਕੇ ਹਨ। ਬੀਤੇ ਕੱਲ ਸੂਬੇ 'ਚ 7,800 ਤੋਂ ਵਧੇਰੇ ਕੋਵਿਡ-19 ਟੈਸਟ ਕੀਤੇ ਗਏ ਸਨ। ਸੂਬੇ ਦੇ 93 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 16 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਅੱਜ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਇਹ ਵੀ ਕਿਹਾ ਕਿ, ਇਹ ਵਾਇਰਸ ਅਜੇ ਖਤਮ ਨਹੀਂ ਹੋਇਆ ਹੈ, ਅਤੇ ਇਸ ਦੇ ਨਾਲ ਜਿਓਣਾ ਸਿੱਖਣ ਦੀ ਲੋੜ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 970, ਮੈਨੀਟੋਬਾ 'ਚ 366, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 263 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,862 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 97,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link