13.9C Vancouver
ADS

Aug 15, 2020 1:30 AM -

ਕੈਨੇਡਾ 'ਚ ਕੋਵਿਡ-19 ਮਾਮਲਿਆਂ 'ਚ ਲਗਾਤਾਰ ਹੋ ਰਿਹਾ ਵਾਧਾ

Share On
constant-rise-of-covid-19-cases-in-canada
People sit in outdoor booths, built on top of street parking spots outside a restaurant as people walk on a road closed to car traffic in the Byward Market in Ottawa, on Sunday, July 12, 2020. THE CANADIAN PRESS/Justin Tang

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 121,568 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 418 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 9,020 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,07,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਵਾਇਰਸ ਪੀੜਤਾਂ ਦੀ ਗਿਣਤੀ 'ਚ ਵਾਧਾ ਜਾਰੀ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 84 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,358 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 196 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 629 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ 92 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 92 ਮਾਮਲੇ ਦਰਜ ਕੀਤੇ ਗਏ ਹਨ। ਚੰਗੀ ਗੱਲ ਇਹ ਹੈ ਕਿ, ਅੱਜ ਦੇ ਮਾਮਲੇ ਵੀ 100 ਤੋਂ ਘੱਟ ਰਹੇ ਹਨ, ਹਾਲਾਂਕਿ ਕੱਲ ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ 78 ਦਰਜ ਕੀਤੇ ਜਾਣ ਤੋਂ ਬਾਅਦ, ਅੱਜ ਦੀ ਗਿਣਤੀ ਕੁਝ ਵਧੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 40,459 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 99 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,788 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ, ਅਤੇ ਅੱਜ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਦੀ ਖਬਰ ਹੈ, ਜੋ ਕਿ ਦੁੱਖ ਖਬਰ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 900 ਦੇ ਕਰੀਬ ਹੈ।


ਕਿਊਬੈਕ 'ਚ 3 ਵਾਇਰਸ ਪੀੜਤਾਂ ਦੀ ਮੌਤ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 87 ਮਾਮਲੇ ਰਿਪੋਰਟ ਕੀਤੇ ਗਏ ਹਨ। ਹੁਣ ਕਿਊਬੈਕ 'ਚ 61,004 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 104 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 87 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,718 ਦੱਸੀ ਗਈ ਹੈ, ਹਾਲਾਂਕਿ ਦੁੱਖ ਦੀ ਖਬਰ ਹੈ ਕਿ, ਅੱਜ ਕਿਊਬੈਕ 'ਚ 3 ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਹਮਣੇ ਆਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,700 ਦੇ ਕਰੀਬ ਹੈ। ਸੂਬੇ ਦੇ 157 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ।


ਐਲਬਰਟਾ 'ਚ ਵਾਇਰਸ ਸੰਬੰਧੀ 84 ਮਾਮਲੇ

ਐਲਬਰਟਾ ਦੇ ਵਿੱਚ ਕੋਵਿਡ-19 ਦੇ 84 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 12,053 ਹੋ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 221 ਹੋ ਗਈ ਹੈ। ਵੀਰਵਾਰ ਦੇ 76 ਮਾਮਲਿਆਂ ਦੇ ਮੁਕਾਬਲੇ ਅੱਜ ਦੇ ਮਾਮਲਿਆਂ 'ਚ ਕੁਝ ਵਾਧਾ ਹੋਇਆ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,036 ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਐਲਬਰਟਾ 'ਚ 12,053, ਸਸਕੈਚਵਿਨ ਵਿੱਚ 1,541, ਮੈਨੀਟੋਬਾ 'ਚ 643, ਨਿਊ ਬਰੰਸਵਿਕ 'ਚ 180, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 41, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,020 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,07,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link