20.77C Vancouver
ADS

Jul 25, 2020 1:27 AM -

ਕੈਨੇਡਾ ਦੇ ਕਈ ਸੂਬਿਆਂ 'ਚ ਲਗਾਤਾਰ ਵੱਧ ਰਹੇ ਕੋਵਿਡ-19 ਮਾਮਲੇ

Share On
constant-rise-of-covid-19-cases-in-various-provinces-in-canada
Specimens to be tested for COVID-19 are seen in Surrey, B.C., on Thursday, March 26, 2020. THE CANADIAN PRESS/Darryl Dyck

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 113,208 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਦਨਬੰਧੀ 534 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,881 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 27 ਹੋਰ ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 27 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਦੁੱਖ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,419 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਰਿਲੀਜ਼ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 191 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 294 ਦੱਸੀ ਗਈ ਹੈ।


ਔਂਟੈਰੀਓ 'ਚ 3 ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 103 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਮਾਮਲਿਆਂ 'ਚ ਵੱਡਾ ਵਾਧਾ ਵੇਖਣ ਨੂੰ ਮਿਲਿਆ, ਅਤੇ 195 ਮਾਮਲੇ ਰਿਪੋਰਟ ਕੀਤੇ ਗਏ। ਇਸ ਤੋਂ ਪਹਿਲਾਂ ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਮੰਗਲਵਾਰ ਨੂੰ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਸੀ। ਹਾਲਾਂਕਿ ਔਂਟੈਰੀਓ 'ਚ ਬੁੱਧਵਾਰ ਅਤੇ ਵੀਰਵਾਰ ਨੂੰ 200 ਤੋਂ ਘੱਟ ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,405 ਤੱਕ ਪਹੁੰਚ ਗਈ ਹੈ। ਅੱਜ ਸੂਬੇ 'ਚ ਵਾਇਰਸ ਸੰਬੰਧੀ 3 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,758 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 34,100 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 163 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 163 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 2 ਹਫ਼ਤਿਆਂ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 58,000 ਤੋਂ ਵਧੇਰੇ ਲੋਕਾਂ ਨੂੰ ਵਾਇਰਸ ਤੋਂ ਪੀੜਤ ਪਾਇਆ ਜਾ ਚੁੱਕਿਆ ਹੈ। ਸੂਬੇ ਦੇ 58,243 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 142 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 163 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,663 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,700 ਦੇ ਕਰੀਬ ਹੈ।


ਐਲਬਰਟਾ 'ਚ ਵਾਇਰਸ ਪੀੜਤਾਂ ਦੀ ਗਿਣਤੀ ਫਿਰ ਤੋਂ 100 ਦੇ ਪਾਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 111 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ ਇੱਕ ਹਫ਼ਤੇ ਤੋਂ ਸੂਬੇ 'ਚ ਲਗਾਤਾਰ ਸਾਹਮਣੇ ਆ ਰਹੇ ਵਾਇਰਸ ਸੰਬੰਧੀ 100 ਤੋਂ ਵਧੇਰੇ ਮਾਮਲਿਆਂ ਦੇ ਵਾਧੇ ਦੀ ਲੜੀ ਵਿੱਚ ਇੱਕ ਹੋਰ ਵੱਡਾ ਅੰਕੜਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 10,000 ਦਾ ਅੰਕੜਾ ਟੱਪਦੇ ਹੋਏ, 10,086 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 114 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 178 ਹੋ ਗਈ ਹੈ। ਸੂਬੇ ਦੇ 8,400 ਤੋਂ ਵਧੇਰੇ ਲੋਕ ਰਿਕਵਵਰ ਕਰ ਚੁੱਕੇ ਹਨ। ਸੂਬੇ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,341 ਦੱਸੀ ਗਈ ਹੈ। ਯਾਦ ਰਹੇ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਕੱਲ ਹੀ ਕਿਹਾ ਸੀ ਕਿ ਉਹ ਇਨ੍ਹਾਂ ਨਵੇਂ ਅੰਕੜਿਆਂ ਨਾਲ ਬੇਹੱਦ ਚਿੰਤਤ ਹਨ। ਉਨ੍ਹਾਂ ਕਿਹਾ ਸੀ ਕਿ ਸਮਾਂ ਰਹਿੰਦੇ ਸ਼ਰੀਰਕ ਦੂਰੀ ਜਿਹੇ ਕਦਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜਾਗ ਜਾਣ ਦੀ ਲੋੜ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,099, ਮੈਨੀਟੋਬਾ 'ਚ 384, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 265 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,880 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link