12.84C Vancouver
ADS

Aug 13, 2025 4:55 PM - Connect Newsroom

ਬੀ.ਸੀ. ਸਰਕਾਰ ਨੇ ਬਰਨਬੀ ਦੇ ਤਿੰਨ ਸਕੂਲਾਂ ਵਿਚ ਨਵੇਂ ਕਲਾਸਰੂਮਾਂ ਦੀ ਉਸਾਰੀ ਸ਼ੁਰੂ ਕਰਨ ਦਾ ਕੀਤਾ ਐਲਾਨ

Share On
construction-begins-on-new-schools-additions-for-burnaby-students
"Supporting our schools is one of the most important things we can do for our community,” said Janet Routledge, MLA for Burnaby North. (Photo credits - image shared by BC Gov in the news release)

ਬੀ.ਸੀ. ਸਰਕਾਰ ਨੇ ਬਰਨਬੀ ਦੇ ਤਿੰਨ ਸਕੂਲਾਂ ਵਿਚ ਨਵੇਂ ਕੇ-12 ਕਲਾਸਰੂਮਾਂ ਦੀ ਉਸਾਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬਰਨਬੀ ਨੌਰਥ ਤੋਂ ਵਿਧਾਇਕ ਜੈਨੇਟ ਰੂਟਲੇਜ ਨੇ ਕਿਹਾ ਕਿ ਇਨ੍ਹਾਂ ਨਵੇਂ ਕਲਾਸਰੂਮਾਂ ਨਾਲ 1,000 ਤੋਂ ਵੱਧ ਨਵੇਂ ਵਿਦਿਆਰਥੀਆਂ ਲਈ ਸਪੇਸ ਉਪਲਬਧ ਹੋਵੇਗੀ, ਜਿਸ ਨਾਲ ਕਮਿਊਨਿਟੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇਗਾ।

ਇਨ੍ਹਾਂ ਵਿਚ ਨਵੇਂ ਸੀ.ਐਸ.ਐਫ. ਯਾਨੀ ਕੌਨਸਿਲ ਸਕੋਲੇਅਰ ਫ੍ਰੈਂਕੋਫੋਨ ਐਲੀਮੈਂਟਰੀ ਸਕੂਲ ਤੋਂ ਇਲਾਵਾ ਕਿਚਨਰ ਐਲੀਮੈਂਟਰੀ ਅਤੇ ਬ੍ਰੈਂਟਵੁੱਡ ਪਾਰਕ ਐਲੀਮੈਂਟਰੀ ਸਕੂਲ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਸੂਬਾ ਸਰਕਾਰ ਨੇ ਕਿਹਾ ਕਿ ਨੌਰਥ ਬਰਨਬੀ ਵਿਚ ਸੀ.ਐਸ.ਐਫ. ਐਲੀਮੈਂਟਰੀ ਸਕੂਲ ਆਪਣੀ ਕਿਸਮ ਦਾ ਪਹਿਲਾ ਫਰੈਂਚ-ਭਾਸ਼ਾ ਦਾ ਸਕੂਲ ਹੋਵੇਗਾ, ਜਿਸ ਵਿਚ 112 ਫ੍ਰੈਂਚ-ਭਾਸ਼ਾ ਚਾਈਲਡ ਕੇਅਰ ਸਪੇਸ ਹੋਣਗੇ।

ਸਰਕਾਰ ਨੇ ਕਿਹਾ ਕਿ ਪਿਛਲੇ 8 ਸਾਲਾਂ ਵਿਚ ਬਰਨਬੀ ਸਕੂਲ ਜ਼ਿਲ੍ਹੇ ਵਿਚ 1,400 ਤੋਂ ਵੱਧ ਨਵੀਆਂ ਸੀਟਾਂ ਅਤੇ 4,300 ਤੋਂ ਵੱਧ ਭੂਚਾਲ ਪੱਖੋਂ ਸੇਫ ਸੀਟਾਂ ਲਈ $375 ਮਿਲੀਅਨ ਦੇ ਖ਼ਰਚ ਨੂੰ ਮਨਜ਼ੂਰੀ ਦਿੱਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link