19.86C Vancouver
ADS

Jun 18, 2024 7:29 PM - The Canadian Press

ਸਰੀ, ਬੀ.ਸੀ. ਵਿੱਚ ਕਿਡਨੀ ਹੀਮੋਡਾਇਲਸਿਸ ਯੂਨਿਟ ਦਾ ਨਿਰਮਾਣ ਅਗਸਤ ਵਿੱਚ ਸ਼ੁਰੂ ਹੋਵੇਗਾ: ਈ.ਬੀ.

Share On
construction-of-kidney-hemodialysis-unit-in-surrey-b-c-starts-in-august-eby
Eby says a new unit at Surrey Memorial Hospital will add 21 renal hemodialysis beds to treat patients with kidney disease, bringing the hospital's total to 60 stations.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਸਰੀ ਮੈਮੋਰੀਅਲ ਹਸਪਤਾਲ ਨੂੰ ਸੌਗਾਤ ਦਿੰਦੇ ਹੋਏ, ਇੱਥੇ ਹੈਲਥ ਕੇਅਰ ਸਰਵਿਸ ਸੈਂਟਰ ਦਾ ਵਿਸਥਾਰ ਕਰਨ ਦੀ ਘੋਸ਼ਣਾ ਕੀਤੀ ਹੈ। ਜਲਦ ਹੀ ਇੱਥੇ ਨਵਾਂ ਕਿਡਨੀ ਕੇਅਰ ਯੂਨਿਟ ਖੁੱਲ੍ਹ ਰਿਹਾ ਹੈ।

ਪ੍ਰੀਮੀਅਰ ਡੇਵਿਡ ਈਬੀ ਨੇ ਕਿਹਾ ਕਿ ਇਸ ਯੂਨਿਟ ਵਿਚ 21 ਡਾਇਲਸਿਸ ਸਟੇਸ਼ਨ ਹੋਣਗੇ, ਜਿਸ ਨਾਲ ਹਸਪਤਾਲ ਵਿਚ ਇਨ੍ਹਾਂ ਦੀ ਕੁੱਲ ਗਿਣਤੀ 60 ਹੋ ਜਾਵੇਗੀ। ਇਸ ਦੀ ਉਸਾਰੀ ਦਾ ਕੰਮ ਅਗਸਤ ਵਿਚ ਸ਼ੁਰੂ ਹੋਵੇਗਾ ਅਤੇ 2025 ਤੱਕ ਇਸ ਦੇ ਖੁੱਲ੍ਹਣ ਦੀ ਉਮੀਦ ਹੈ।

ਉਥੇ ਹੀ, ਸਿਹਤ ਮੰਤਰੀ ਐਡਰੀਅਨ ਡਿਕਸ ਨੇ ਕਿਹਾ ਕਿ ਸਰੀ ਵਿਚ ਆਬਾਦੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਵਰਤਮਾਨ ਵਿਚ ਲੋਕਾਂ ਨੂੰ ਕਈ ਵਾਰ ਆਪਣੇ ਡਾਇਲਸਿਸ ਲਈ ਦੂਜੇ ਇਲਾਕਿਆਂ ਵਿਚ ਜਾਣਾ ਪੈਂਦਾ ਹੈ, ਇਸ ਲਈ ਸਰਕਾਰ ਨੇ ਸਰੀ ਵਿਚ ਹੀ ਜੀਵਨ-ਰੱਖਿਅਕ ਗੁਰਦੇ ਦੀਆਂ ਸੇਵਾਵਾਂ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ।

ਨਵੇਂ ਕਿਡਨੀ ਕੇਅਰ ਯੂਨਿਟ ਲਈ ਸਰਕਾਰ $84 ਮਿਲੀਅਨ ਇਨਵੈਸਟ ਕਰ ਰਹੀ ਹੈ ਅਤੇ $1 ਮਿਲੀਅਨ ਦੀ ਹੋਰ ਇਨਵੈਸਟਮੈਂਟ ਸਰੀ ਹਸਪਤਾਲ ਫਾਊਂਡੇਸ਼ਨ ਵਲੋਂ ਕੀਤੀ ਜਾਵੇਗੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link