11.2C Vancouver
ADS

Aug 3, 2022 12:26 AM - The Canadian Press

ਬੀ.ਸੀ. ਵਾਈਲਡਫਾਇਰ ਸਰਵਿਸ ਨੂੰ ਬਦਲਦੇ ਮੌਸਮ ਵਿਚਾਲੇ ਦੱਖਣੀ ਓਕਾਨਾਗਨ ਕੋਲ ਬਲਦੀ ਵਾਈਲਡਫਾਇਰ ਤੋਂ ਰਾਹਤ ਦੀ ਆਸ

Share On
cooler-weather-can-bring-respite-from-wildfire-in-southern-okanagan
The BC Wildfire Service is optimistic that cooler weather in the southern Okanagan this week could help crews make inroads on the nearly 28-square kilometre wildfire burning southwest of Penticton.(Photo - BC Wildfire service/Twitter)

ਬੀ.ਸੀ. ਵਾਈਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਦੱਖਣੀ ਓਕਾਨਾਗਨ 'ਚ ਠੰਡੇ ਤਾਪਮਾਨ ਦੀ ਦਸਤਕ ਨਾਲ ਪੈਂਟੀਕਟਨ ਦੇ ਇਲਾਕੇ 'ਚ ਜਾਰੀ ਵਾਈਲਡਫਾਇਰ 'ਤੇ ਕਾਬੂ ਪਾਉਣ 'ਚ ਮਦਦ ਮਿਲ ਸਕੇਗੀ।

ਇਸ ਅੱਗ ਦਾ ਆਕਾਰ ਕਰੀਬ 28 ਸਕਵੇਅਰ ਕਿਲੋਮੀਟਰ ਤਕ ਪਹੁੰਚ ਗਿਆ ਹੈ।

ਇਹ ਅੱਗ ਸ਼ੁੱਕਰਵਾਰ ਤੋਂ ਸ਼ੁਰੂ ਹੋਈ ਦੱਸੀ ਗਈ ਸੀ।

ਬੀਤੇ 4 ਦਿਨਾਂ 'ਚ ਅੱਗ ਨੇ ਤੇਜ ਰਫਤਾਰ ਨਾਲ ਆਕਾਰ 'ਚ ਵਾਧਾ ਕੀਤਾ ਹੈ ਅਤੇ ਬੇਹੱਦ ਗਰਮ ਤਾਪਮਾਨ 'ਚ ਅੱਗ ਨੂੰ ਵਧਣ 'ਚ ਮਦਦ ਕੀਤੀ ਸੀ।

ਇਸ ਅੱਗ ਕਾਰਨ ਇੱਕ ਰਿਜ਼ਾਰਟ ਸਮੇਤ 300 ਤੋਂ ਵਧੇਰੇ ਪ੍ਰਾਪਰਟੀਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਕਰੀਬ 400 ਘਰਾਂ, ਫਾਰਮਸ ਅਤੇ ਵਪਾਰਾਂ ਲਈ ਇਵੈਕੂਏਅਸ਼ਨ ਐਲਰਟ ਜਾਰੀ ਹਨ।

ਇਸ ਤੋਂ ਅਲਾਵਾ ਬੀ.ਸੀ. 'ਚ ਨੈਲਸਨ ਦੇ ਕੋਲ ਕੂਟਨੀ ਦੇ ਇਲਾਕੇ 'ਚ ਬਲ ਰਹੀ ਕਰੀਬ 15 ਸਕਵੇਅਰ ਕਿਲੋਮੀਟਰ ਦੀ ਅੱਗ ਅਤੇ ਕੈਮਲੂਪਸ ਦੇ ਕੋਲ ਜਾਰੀ 2 ਸਕਵੇਅਰ ਕਿਲੋਮੀਟਰ ਦੀ ਵਾਈਲਡਫਾਇਰ ਕਾਰਨ ਕੁਝ ਪਾਰਟੀਆਂ ਲਈ ਇਵੈਕੂਏਸ਼ਨ ਐਲਰਟ ਜਾਰੀ ਕੀਤੇ ਗਏ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link