11.87C Vancouver
ADS

Dec 20, 2021 9:21 PM - Connect News

ਕੋਕਿਹਾਲਾ ਹਾਈਵੇਅ 'ਤੇ ਕਮਰਸ਼ਲ ਆਵਾਜਾਈ ਸ਼ੁਰੂ; ਹਾਈਵੇਅ 99 ਤੇ ਹਾਈਵੇਅ 3 ਸੰਬੰਧੀ ਵੀ ਸਰਕਾਰ ਨੇ ਜਾਰੀ ਕੀਤੀ ਜਾਣਕਾਰੀ

Share On
coquihalla-highway-reopens-to-essential-commercial-traffic
The Coquihalla Highway (Highway 5) has reopened between Hope and Merritt to essential commercial vehicles only following a month of extensive repairs. (Photo - BC Transportation/Twitter)

ਅੱਜ ਸਵੇਰ ਤੋਂ ਹੋਪ ਅਤੇ ਮੈਰਿਟ ਵਿਚਾਲੇ ਕੋਕਿਹਾਲਾ ਹਾਈਵੇਅ 'ਤੇ ਆਵਾਜਾਈ ਸ਼ੁਰੂ ਹੋ ਗਈ ਹੈ।

ਇਸ ਹਾਈਵੇਅ 'ਤੇ ਕਮਰਸ਼ਲ ਟਰੈਫਿਕ ਅਤੇ ਇੰਟਰਸਿਟੀ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ।

ਮੈਟਰੋ ਵੈਨਕੂਵਰ ਅਤੇ ਦੱਖਣੀ ਬੀ.ਸੀ. ਲਈ ਬਾਕੀ ਦੇ ਸੂਬੇ ਨਾਲ ਸੰਪਰਕ ਲਈ ਇਹ ਰਸਤਾ ਬੇਹੱਦ ਅਹਿਮ ਹੈ।

ਕਰਿਊਸ ਵੱਲੋਂ ਸੜਕ ਅਤੇ ਪੁਲ ਸੰਬੰਧੀ ਕਰੀਬ 20 ਸਟਰੈਚਿਸ ਨੂੰ ਰਿਪਲੇਸ ਕੀਤਾ ਗਿਆ ਹੈ।

ਬੀਤੇ ਮਹੀਨੇ ਦੇ ਹੜ੍ਹਾਂ ਅਤੇ ਮਡਸਲਾਈਡਸ ਵਿਚਾਲੇ ਇਸ ਹਾਈਵੇਅ 'ਤੇ ਕਈ ਜਗ੍ਹਾ ਭਾਰੀ ਨੁਕਸਾਨ ਹੋਇਆ ਸੀ।

ਬੀ.ਸੀ. ਦੇ ਟਰਾਂਸਪੋਰਟੇਸ਼ਨ ਅਤੇ ਇੰਫ੍ਰਾਸਟਰਕਚਰ ਮੰਤਰਾਲੇ ਦਾ ਕਹਿਣਾ ਹੈ ਕਿ ਕਰਿਊਸ ਦੀ ਅਣਥੱਕ ਮਹਿਨਤ ਸਦਕਾ ਇਹ ਹਾਈਵੇਅ ਘੱਟ ਸਮੇਂ 'ਚ ਖੋਲ੍ਹਣ ਵਿੱਚ ਕਾਮਯਾਬੀ ਮਿਲ ਸਕੀ, ਜਦਕਿ ਪਹਿਲਾਂ ਇਸ ਦੇ ਜਨਵਰੀ ਦੇ ਮੱਧ ਤਕ ਖੁੱਲ੍ਹਣ ਦੇ ਕਿਆਸ ਲਗਾਏ ਜਾ ਰਹੇ ਸਨ।

ਅੱਜ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਹਾਈਵੇਅ 5 ਯਾਨੀ ਕਿ ਕੋਕਿਹਾਲਾ ਹਾਈਵੇਅ 'ਤੇ ਜਿਹੜੇ ਵਾਹਨਾਂ ਦਾ ਭਾਰ 11,794 ਕਿਲੋ ਜਾਂ ਉਸ ਤੋਂ ਵਧੇਰੇ ਹੈ ਉਹ ਵਾਹਨ ਇਸ ਰਸਤੇ 'ਤੇ ਆਵਾਜਾਈ ਕਰ ਸਕਦੇ ਹਨ।

ਹਾਈਵੇਅ 3 'ਤੇ ਜਾਰੀ ਯਾਤਰਾ ਸੰਬੰਧੀ ਪਬੰਦੀਆਂ ਨੂੰ ਵੀ ਕੱਲ ਸਵੇਰ ਤੋਂ ਹਟਾਇਆ ਜਾ ਰਿਹਾ ਹੈ।

ਹਾਈਵੇਅ 99 'ਤੇ ਪੈਂਬਰਟਨ ਅਤੇ ਲੀਲੋਏਟ ਵਿਚਾਲੇ ਯਾਤਰਾ ਸੰਬੰਧੀ ਪਬੰਦੀਆਂ ਨੂੰ ਵੀ ਹਟਾਇਆ ਗਿਆ ਹੈ।

ਹਾਲਾਂਕਿ ਇਸ ਰਸਤੇ 'ਤੇ 14,500 ਕਿਲੋ ਤੋਂ ਵਧੇਰੇ ਭਾਰ ਦੇ ਵਾਹਨਾਂ ਦੀ ਆਵਾਜਾਈ ਦੀ ਇਜਾਜਤ ਨਹੀਂ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link