12.21C Vancouver
ADS

Jul 29, 2025 8:16 PM - Connect Newsroom

ਕੋਕਟਲਮ ਵਿਚ 4 ਸਾਲ ਪਹਿਲਾਂ ਗੋਲੀ ਚਲਾਉਣ ਦੇ ਮਾਮਲੇ ਵਿਚ ਸੁਖਦੀਪ ਸਿੰਘ ਪੰਸਲ ਨੂੰ ਸੁਣਾਈ ਗਈ ਸਜ਼ਾ

Share On
coquitlam-rcmp-announce-guilty-plea-after-lengthy-firearm-related-offence-investigation
36-year-old Sukhdeep Singh Pansal of Delta, British Columbia, has plead guilty to firearms related charges and has been sentenced to 38 months in prison. (Photo - Coquitlam RCMP/X)

ਕੋਕਟਲਮ ਵਿਚ ਲਗਭਗ 4 ਸਾਲ ਪਹਿਲਾਂ ਗੋਲੀ ਚਲਾਉਣ ਦੇ ਮਾਮਲੇ ਵਿਚ ਪੰਜਾਬੀ ਮੂਲ ਦੇ ਸੁਖਦੀਪ ਸਿੰਘ ਪੰਸਲ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਗੰਨ ਰੱਖਣ ਅਤੇ ਗੋਲੀ ਚਲਾਉਣ ਦੇ ਸਬੰਧ ਵਿਚ ਹਾਲ ਹੀ ਵਿਚ 38 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। ਉਸ'ਤੇ ਉਮਰ ਭਰ ਲਈ ਹਥਿਆਰਾਂ 'ਤੇ ਪਾਬੰਦੀ ਵੀ ਲਗਾਈ ਗਈ ਹੈ।

ਪੁਲਿਸ ਮੁਤਾਬਕ,16 ਜੂਨ 2021 ਨੂੰ ਕੋਕਟਲਮ ਦੇ ਵ੍ਹਾਈਟਿੰਗ ਵੇ ਵਿਚ ਇੱਕ ਉੱਚੀ ਇਮਾਰਤ ਬਿਲਡਿੰਗ ਵਿਚ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ ਸੀ, ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਇੱਕ ਔਰਤ ਗੈਰ-ਜਾਨਲੇਵਾ ਹਾਲਤ ਵਿਚ ਜ਼ਖਮੀ ਪਾਈ ਗਈ।

ਪੁਲਿਸ ਨੇ ਕਿਹਾ ਕਿ ਇਹ ਇੱਕ ਸੰਘਣੀ ਆਬਾਦੀ ਵਾਲਾ ਰਿਹਾਇਸ਼ੀ ਖੇਤਰ ਹੈ, ਜਿਥੇ ਖਤਰੇ ਕਾਰਨ ਕਈ ਘਰਾਂ ਨੂੰ ਖਾਲੀ ਕਰਵਾਉਣਾ ਪਿਆ ਸੀ। ਪੁਲਿਸ ਮੁਤਾਬਕ, ਸੁਖਦੀਪ ਸਿੰਘ ਪੰਸਲ ਨੇ ਖੁਦ ਨੂੰ ਇੱਕ ਰਿਹਾਇਸ਼ ਵਿਚ ਬੰਦ ਕਰ ਲਿਆ ਸੀ ਅਤੇ ਕਈ ਘੰਟਿਆਂ ਦੇ ਸੰਘਰਸ਼ ਮਗਰੋਂ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਹਥਿਆਰ ਜ਼ਬਤ ਕੀਤਾ ਗਿਆ ਸੀ। ਪੁਲਿਸ ਨੇ ਪੰਸਲ ਅਤੇ ਜ਼ਖਮੀ ਪੀੜਤਾ ਵਿਚਕਾਰ ਸਬੰਧਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

Latest news

27-year-old-punjabi-man-arrested-in-brampton-carjacking-attempts-and-knife-attack
Punjabi

27-Year-Old Punjabi Man Arrested in Brampton Carjacking Attempts and Knife Attack

Peel Regional Police in Ontario have arrested a 27-year-old Punjabi man in connection with a series of carjacking attempts, a home invasion and a knife attack in Brampton.
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link