11.57C Vancouver
ADS

Nov 2, 2022 12:31 AM - Connect News

ਕੋਕਟਲਮ 'ਚ ਮਿਲੀ ਨਿਵੇਕਲੀ ਅੰਗੂਠੀ ਬਾਰੇ ਕੁਝ ਜਾਣਕਾਰੀ ਹੈ ਤਾਂ ਪੁਲਿਸ ਨੂੰ ਦੱਸੋ, ਮਾਲਿਕ ਦੀ ਹੋ ਰਹੀ ਭਾਲ

Share On
coquitlam-rcmp-seek-for-the-rightful-owner-of-unique-ring
Coquitlam RCMP is asking for the public’s assistance in locating the rightful owner of a found ring. (Photo - Coquitlam RCMP)

ਕੋਕਟਲਮ ਆਰ.ਸੀ.ਐਮ.ਪੀ. ਵੱਲੋਂ ਇੱਕ ਨਿਵੇਕਲੇ ਕਿਸਮ ਦੀ ਅੰਗੂਠੀ ਸੰਬੰਧੀ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਅੰਗੂਠੀ ਦੇ ਅਸਲ ਮਾਲਿਕ ਦੀ ਭਾਲ ਕੀਤੀ ਜਾ ਰਹੀ ਹੈ।

ਕੋਕਟਲਮ ਆਰ.ਸੀ.ਐਮ.ਪੀ. ਕੋਲ ਇਹ ਅੰਗੂਠੀ 10 ਜੂਨ ਨੂੰ ਪਹੁੰਚਾਈ ਗਈ ਸੀ।

ਦਰਅਸਲ ਇਹ ਅੰਗੂਠੀ ਵਾਲਮਾਰਟ ਤੋਂ ਖਰੀਦੇ ਗਏ ਇੱਕ ਗਮਲੇ ਵਿੱਚੋਂ ਮਿਲੀ ਸੀ।

ਇਹ ਬੂਟਾ ਅਤੇ ਗਮਲਾ ਲੈਂਗਲੀ 'ਚ 66 ਐਵੀਨਿਊ ਕੋਲ ਸਥਿਤ ਵਾਲਮਾਰਟ ਤੋਂ ਖਰੀਦਿਆ ਗਿਆ ਸੀ।

ਖਰੀਦਦਾਰ ਨੇ ਘਰ ਪਹੁੰਚਣ 'ਤੇ ਵੇਖਿਆ ਕਿ ਗਮਲੇ 'ਚ ਅੰਗੂਠੀ ਪਈ ਹੈ।

ਪੁਲਿਸ ਅਨੁਸਾਰ ਅੰਗੂਠੀ ਨੂੰ ਕਸਟਮ ਮੇਡ ਮੰਨਿਆ ਜਾ ਰਿਹਾ ਹੈ।

ਇਸ ਨੂੰ ਯੈਲੋ ਗੋਲਡ ਦੀ ਅੰਗੂਠੀ ਦੱਸਿਆ ਜਾ ਰਿਹਾ ਹੈ ਅਤੇ ਇਸ 'ਤੇ ਨਿਵੇਕਲੇ ਢੰਗ ਨਾਲ ਐਲ ਲਿਖਿਆ ਹੈ।

ਇਸ ਅੰਗੂਠੀ ਦੀ ਤਸਵੀਰ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੀ ਵੇਖੀ ਜਾ ਸਕਦੀ ਹੈ।

ਕਿਸੇ ਕੋਲ ਇਸ ਦੀ ਜਾਣਕਾਰੀ ਹੋਵੇ ਤਾਂ 604 945 1550 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest news

sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
two-bodies-found-in-burned-vehicles-in-separate-toronto-areas
Punjabi

ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ

ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।
alberta-premier-rejects-ucp-presidents-claim-government-is-muting-pro-canada-referendum-ads
Punjabi

ਐਲਬਰਟਾ ਦੀ ਪ੍ਰੀਮੀਅਰ ਸਮਿਥ ਨੇ ਰੈਫਰੈਂਡਮ ਇਸ਼ਤਿਹਾਰਾਂ ਨੂੰ ‘ਨਿਰਪੱਖ’ ਰੱਖਣ ਦੇ ਦੋਸ਼ ਨੂੰ ਕੀਤਾ ਰੱਦ

ਪ੍ਰੀਮੀਅਰ ਡੈਨੀਅਲ ਸਮਿਥ ਨੇ ਆਪਣੀ ਹੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ president ਵੱਲੋਂ ਲਾਏ ਗਏ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸਮਿਥ ਵੱਖ ਹੋਣ ਬਾਰੇ ਵੋਟ ਤੋਂ ਪਹਿਲਾਂ ਕੈਨੇਡਾ ਦੇ ਪੱਖ ਵਾਲੇ ਪ੍ਰਚਾਰ ਨੂੰ ਹੌਲੀ ਕਰਨ ਦਾ ਯਤਨ ਕਰ ਰਹੇ ਹਨ।
b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link