17.93C Vancouver
ADS

Feb 1, 2020 1:22 AM -

ਕੋਰੋਨਾਵਾਇਰਸ ਕਾਰਨ ਚੀਨ 'ਚ 259 ਲੋਕਾਂ ਦੀ ਗਈ ਜਾਨ, 11,791 ਪ੍ਰਭਾਵਿਤ

Share On
coronavirus-death-toll-now-259-in-china-11-791-confirmed-cases
Death toll due to Coronavirus in China reaches 259. 11,791 confirmed cases. Photo-ANI.

ਕੋਰੋਨਾਵਾਇਰਸ ਸੰਬੰਧੀ ਤਾਜ਼ਾ ਅੰਕੜੇ ਉਜਾਗਰ ਹੋਏ ਹਨ, ਜਿਸਤੋਂ ਪਤਾ ਲਗਦਾ ਹੈ ਕਿ ਇਸ ਬਿਮਾਰੀ ਦੇ ਚਲਦਿਆਂ ਚੀਨ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 259 ਤਕ ਪਹੁੰਚ ਗਈ ਹੈ।

ਇਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 11,791 ਦੱਸੀ ਜਾ ਰਹੀ ਹੈ। ਇਹ ਅੰਕੜੇ ਚੀਨੀ ਅਧਿਕਾਰੀਆਂ ਦੇ ਹਵਾਲੇ ਤੋਂ ਜਾਰੀ ਕੀਤੇ ਗਏ ਦੱਸੇ ਗਏ ਹਨ।

ਹਾਲਾਂਕਿ ਇਸੇ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ 243 ਲੋਕਾਂ ਨੂੰ ਹਸਪਤਾਲ 'ਚੋਂ ਡਿਸਚਾਰਜ ਕੀਤਾ ਗਿਆ ਹੈ।

ਚੀਨ ਨੇ 12 ਸ਼ਹਿਰਾਂ 'ਚ ਆਵਾਜਾਈ ਸੰਬੰਧੀ ਵੀ ਖਾਸ ਕਿਸਮ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਪ੍ਰਭਾਵਿਤ ਸ਼ਹਿਰਾਂ 'ਚ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ ਕਰੀਬ 56 ਮਿਲੀਅਨ ਲੋਕ ਪ੍ਰਭਾਵਿਤ ਦੱਸੇ ਜਾ ਰਹੇ ਹਨ।

ਯਾਦ ਰਹੇ ਕੱਲ ਹੋਈ ਵਰਲਡ ਹੈਲਥ ਔਰਗੇਨਾਈਜੇਸ਼ਨ ਦੀ ਬੈਠਕ 'ਚ ਵੀ ਇਸ ਬਿਮਾਰੀ ਸੰਬੰਧੀ ਅੰਤਰਰਾਸ਼ਟਰੀ ਸਿਹਤ ਸੰਕਟ ਐਲਾਨ ਦਿੱਤਾ ਹੈ।

Latest news

toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
aap-mla-raman-arora-former-congress-mla-kikki-dhillon-appear-before-ed-for-second-time
Punjabi

ਈ.ਡੀ. ਸਾਹਮਣੇ ਦੂਜੀ ਵਾਰ ਪੇਸ਼ ਹੋਏ ਵਿਧਾਇਕ ਰਮਨ ਅਰੋੜਾ ਅਤੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ

ਪੰਜਾਬ ਦੇ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਅੱਜ ਦੂਜੀ ਵਾਰ ਈ.ਡੀ. ਦੇ ਦਫ਼ਤਰ ਵਿੱਚ ਪੇਸ਼ ਹੋਏ। ਦੋਵੇਂ ਆਗੂਆਂ ਤੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਕਥਿਤ ਉਲੰਘਣਾ ਦੇ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link