14.8C Vancouver
ADS

Apr 19, 2024 8:10 PM - The Canadian Press

ਕਾਮਲੂਪਸ ਵਿਚ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਮਾਰਕਾਨੋ ਦੀ ਮੌਤ ਦੇ ਮਾਮਲੇ ਵਿਚ ਕੋਰੋਨਰ ਜਾਂਚ ਦੀ ਕੀਤੀ ਗਈ ਮੰਗ

Share On
coroners-inquest-to-probe-death-of-b-c-man-shot-dozens-of-times-by-police-in-2018
The service says the inquest will begin on May 6 at the Kamloops law courts to determine the facts related to the death of 35-year-old Eugene Marcano, who was shot and killed by Mounties on Sept. 14, 2018.(Photo: The Canadian Press)

ਕਾਮਲੂਪਸ ਵਿਚ 6 ਸਾਲ ਪਹਿਲਾਂ ਪੁਲਿਸ ਦੀ ਗੋਲੀ ਨਾਲ ਮਾਰੇ ਗਏ 35 ਸਾਲਾ ਯੂਜੀਨ ਮਾਰਕਾਨੋ ਦੀ ਮੌਤ ਦੇ ਮਾਮਲੇ ਵਿਚ ਕੋਰੋਨਰ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਮਾਰਕਾਨੋ ਦੀ ਮੌਤ 14 ਸਤੰਬਰ, 2018 ਨੂੰ ਦੋ ਪੁਲਿਸ ਵਾਲਿਆਂ ’ਤੇ 12-ਗੇਜ ਦੀ ਸ਼ਾਟਗਨ ਚਲਾਉਣ ਤੋਂ ਬਾਅਦ ਹੋਈ ਸੀ, ਜੋ ਕਾਮਲੂਪਸ ਨੇੜੇ ਇਕ ਪੇਂਡੂ ਜਾਇਦਾਦ ਵਿਚ ਤੰਦਰੁਸਤੀ ਦੀ ਜਾਂਚ ਕਰ ਰਹੇ ਸਨ।

ਬੀ.ਸੀ. ਦੇ ਸੁਤੰਤਰ ਜਾਂਚ ਦਫ਼ਤਰ ਅਨੁਸਾਰ ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਪੁਲਿਸ ਵਲੋਂ 45 ਵਾਰ ਗੋਲੀ ਚਲਾਈ ਗਈ ਅਤੇ ਮਾਰਕਾਨੋ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿਚ ਮਾਰਕਾਨੋ ਨੇ ਵੀ ਆਪਣੇ ਕੈਂਪ ਟ੍ਰੇਲਰ ਤੋਂ ਪੁਲਿਸ ਵਾਲਿਆਂ ’ਤੇ 11 ਗੋਲੀਆਂ ਚਲਾਈਆਂ ਸਨ।

ਪੁਲਿਸ ਦੀ ਨਿਗਰਾਨੀ ਕਰਨ ਵਾਲੀ ਏਜੰਸੀ ਨੇ ਇਸ ਘਟਨਾ ਦੀ 2019 ਦੀ ਰਿਪੋਰਟ ਵਿੱਚ ਅਧਿਕਾਰੀਆਂ ਨੂੰ ਗਲਤ ਕੰਮ ਕਰਨ ਤੋਂ ਬਰੀ ਕਰ ਦਿੱਤਾ ਸੀ, ਜਿਸ ਵਿੱਚ ਪਾਇਆ ਗਿਆ ਸੀ ਕਿ ਮਾਰਕਾਨੋ ਨੇ ਪੁਲਿਸ ਨਾਲ ਗੋਲੀਬਾਰੀ ਸ਼ੁਰੂ ਕੀਤੀ ਸੀ। ਕੋਰੋਨਰ ਦੀ ਜਾਂਚ 6 ਮਈ ਤੋਂ ਸ਼ੁਰੂ ਹੋਣ ਵਾਲੀ ਕਾਮਲੂਪਸ ਲਾਅ ਕੋਰਟ ਵਿੱਚ ਹੋਵੇਗੀ।

Latest news

b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
cbsa-spent-nearly-1-million-on-private-jets-for-deportation-and-detainee-transfers-report-says
Punjabi

ਸੀਬੀਐੱਸਏ ਨੇ ਡਿਪੋਰਟੇਸ਼ਨ ਅਤੇ ਬੰਦੀ ਤਬਦੀਲੀਆਂ ਲਈ ਦੋ ਸਾਲਾਂ ਵਿੱਚ ਪ੍ਰਾਈਵੇਟ ਜੈੱਟਾਂ 'ਤੇ ਲਗਭਗ 10 ਲੱਖ ਡਾਲਰ ਖਰਚੇ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵਿਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕਰਨ ਜਾਂ ਦੇਸ਼ ਦੇ ਅੰਦਰ ਹੀ detention facilities ਵਿਚ ਤਬਦੀਲ ਕਰਨ ਲਈ ਦੋ ਸਾਲਾਂ ਵਿਚ ਪ੍ਰਾਈਵੇਟ ਲਗਜ਼ਰੀ ਜੈਟ 'ਤੇ ਲਗਭਗ $1-ਮਿਲੀਅਨ ਖਰਚ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ। ਗਲੋਬ ਐਂਡ ਮੇਲ ਦੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ CBSA ਦੇ ਅੰਦਰੂਨੀ ਦਸਤਾਵੇਜ਼ ਤੋਂ ਪਤਾ ਲੱਗਾ ਹੈ ਕਿ ਜਨਵਰੀ 2022 ਵਿਚ ਏਜੰਸੀ ਨੇ ਤਿੰਨ ਵਿਅਕਤੀਆਂ ਨੂੰ ਡਿਪੋਰਟ ਕਰਨ ਲਈ Dassault Falcon 900EX ਨਾਮ ਦਾ ਇੱਕ ਫ੍ਰੈਂਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲਿਆ, ਜਿਸ 'ਤੇ $438,000 ਦਾ ਖਰਚਾ ਆਇਆ। ਇਹ ਜੈੱਟ ਆਮ ਤੌਰ 'ਤੇ ਦੁਨੀਆ ਦੇ ਅਮੀਰ ਲੋਕਾਂ ਦੀ ਪਸੰਦ ਮੰਨਿਆ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link