14.37C Vancouver
ADS

Mar 5, 2026 6:30 PM - Pervez Sandhu - Connect Newsroom

ਪੁਲਿਸ 'ਤੇ ਮੀਡੀਆ ਨਾਲ ਸਰੀ 'ਚ ਆਰ.ਸੀ.ਐਮ.ਪੀ. ਹੈਡਕੁਆਟਰਸ 'ਚ ਪੱਪੀਜ਼ ਦੀ ਮਸਤੀ

Share On
could-your-name-b-chosen-for-a-potential-police-dog
RCMP officers captured playing with a puppy at BC RCMP headquarters in Surrey. (Photo - Connect FM)

ਆਮ ਤੌਰ 'ਤੇ ਪੁਲਿਸ ਨਾਲ ਮੀਡੀਆ ਦਾ ਰਾਬਤਾ ਕਿਸੇ ਗੰਭੀਰ ਘਟਨਾ ਆਦਿ ਸੰਬੰਧੀ ਹੁੰਦਾ ਹੈ।

ਪਰ ਅੱਜ ਇਸ ਦੇ ਉਲਟ ਸਰੀ 'ਚ ਬੀ.ਸੀ. ਆਰ.ਸੀ.ਐਮ.ਪੀ. ਦੇ ਗਰੀਨ ਟਿੰਬਰਸ ਸਥਿਤ ਮੁੱਖ ਦਫ਼ਤਰ ਵਿਖੇ ਮੀਡੀਆ ਦਾ ਪੁਲਿਸ ਨਾਲ ਰਾਬਤਾ ਬੜੇ ਹੀ ਮਾਸੂਮੀਅਤ ਅਤੇ ਰੌਣਕ ਭਰੇ ਮਾਹੌਲ ਦੇ ਵਿੱਚ ਹੋਇਆ।

ਆਮ ਤੌਰ 'ਤੇ ਚੌਕਸ, ਸਾਵਧਾਨ ਅਤੇ ਗੰਭੀਰ ਵਿਖਾਈ ਦੇਣ ਵਾਲੇ ਪੁਲਿਸ ਅਫ਼ਸਰ ਅੱਜ ਆਰ.ਸੀ.ਐਮ.ਪੀ. ਹੈਡਕੁਆਟਰ ਦੇ ਮੀਡੀਆ ਰੂਮ 'ਚ ਛੋਟੇ ਪੱਪੀਸ ਨਾਲ ਖੇਡਦੇ ਵਿਖਾਈ ਦਿੱਤੇ।

ਅਫਸਰਾਂ ਲਈ ਵੀ ਇਹ ਮੌਕਾ ਖੁਸ਼ੀ ਭਰਿਆ ਅਤੇ ਰਿਲੈਕਸ ਕਰਨ ਵਾਲਾ ਸੀ।

ਦਰਅਸਲ ਮਾਮਲਾ ਇੱਕ ਸਾਲਾਨਾ ਕੰਟੈਸਟ ਨਾਲ ਸੰਬੰਧਤ ਹੈ ਜਿਸ ਦੌਰਾਨ ਦੇਸ਼ ਭਰ ਦੇ ਬੱਚਿਆਂ ਨੂੰ ਪੁਲਿਸ ਡੌਗਸ ਦਾ ਨਾਮ ਚੁਣਨ ਦਾ ਮੌਕਾ ਮਿਲਦਾ ਹੈ।

ਇਸ ਸਾਲਾਨਾ ਕੰਟੈਸਟ ਦਾ ਨਾਮ ਹੈ 'ਨੇਮ ਦ ਪੱਪੀ ਕੰਟੈਸਟ।'

ਕਾਂਸਟੇਬਲ ਰੌਸ ਫਿੰਡਲੀ ਨੇ ਕਨੈਕਟ ਐਫ.ਐਮ. ਨਾਲ ਕੰਟੈਸਟ ਸੰਬੰਧੀ ਵੇਰਵੇ ਸਾਂਝੇ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਸਾਲ ਜਿਸ ਐਲਫਾਬੈਟ ਜਾਣੀ ਕਿ ਜਿਸ ਅੱਖਰ ਤੋਂ ਪੱਪੀਸ ਦਾ ਨਾਮ ਚੁਣਿਆ ਜਾ ਰਿਹਾ ਹੈ, ਉਹ ਹੈ 'B.'

ਕਾਂਸਟੇਬਲ ਫਿੰਡਲੀ ਦਾ ਕਹਿਣਾ ਸੀ ਕਿ ਪੱਪੀਸ ਨੂੰ ਪੁਲਿਸ ਡੌਗ ਬਣਾਉਣ ਦੀ ਪ੍ਰੀਕਿਰਿਆ ਕਾਫੀ ਕੰਪਲੈਕਸ ਹੈ ਅਤੇ ਇਸ ਸੰਬੰਧੀ ਧੀਮੀ ਰਫਤਾਰ ਨਾਲ ਅੱਗੇ ਵਧਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਹੈਰਾਨੀ ਨਹੀਂ ਹੋਣੀ ਚਾਹੀਦੀ ਜੇਕਰ ਮੀਡੀਆ ਰੂਮ 'ਚ ਅੱਜ ਵਿਖਾਈ ਦਿੱਤੇ ਪੱਪੀਸ ਅੱਗੇ ਪੁਲਿਸ ਅਫਸਰਾਂ ਨਾਲ ਗੰਭੀਰ ਫਾਈਲਸ 'ਤੇ ਕੰਮ ਕਰਦੇ ਵਿਖਾਈ ਦੇਣ।

ਉਨ੍ਹਾਂ ਦੱਸਿਆ ਕਿ ਇਸ ਸਾਲਾਨਾ ਕੰਟੈਂਸਟ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਬੱਚਿਆਂ ਵੱਲੋਂ ਇਨ੍ਹਾਂ ਪੱਪੀਸ ਲਈ ਆਪਣੀ ਪਸੰਦ ਦੇ ਨਾਮ ਸਾਂਝੇ ਕੀਤੇ ਜਾਂਦੇ ਹਨ।

ਕੰਟੈਸਟ ਵਿੱਚ ਸਾਂਝੇ ਕੀਤੇ ਜਾਣ ਵਾਲੇ ਨਾਮ ਅਨੁਸਾਰ ਫਿਰ ਕਮੇਟੀ ਪੱਪੀਸ ਦਾ ਨਾਮ ਰੱਖਣ ਸੰਬੰਧੀ ਫੈਸਲਾ ਲੈਂਦੀ ਹੈ।

Full news release:

https://rcmp.ca/en/bc/news/2026/03/4350838

Watch video:

https://www.facebook.com/share/v/1CCrWNnNdq/

https://youtube.com/shorts/7ua3qfS0DAE?feature=share

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link