12.67C Vancouver
ADS

May 27, 2021 3:36 PM -

ਕਲੋਨਾ ਵਿੱਚ ਖ਼ਤਰਨਾਕ ਸੜਕ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਕਾਰਣ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ

Share On
counsellors-help-grieving-kelowna-b-c-students-deal-with-loss-of-three-classmates
The RCMP logo is seen outside Royal Canadian Mounted Police "E" Division Headquarters, in Surrey, B.C., Friday, April 13, 2018. THE CANADIAN PRESS/Darryl Dyck

3 ਬਾਹਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਖ਼ਤਰਨਾਕ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਕਲੋਨਾ, ਬੀ.ਸੀ. ਵਿੱਚ ‘ਕ੍ਰਿਟਿਕਲ ਇੰਸੀਡੈਂਟ ਰਿਸਪੌਂਸ ਟੀਮ’ ਦੇ ਮੈਂਬਰ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਨਾਲ ਵਾਪਰੇ ਇਸ ਦੁਖਾਂਤ ਨਾਲ ਜੂਝਣ ਵਿੱਚ ਸਹਿਯੋਗ ਪ੍ਰਦਾਨ ਕਰ ਰਹੇ ਹਨ।

ਆਰ.ਸੀ.ਐਮ.ਪੀ. ਮੁਤਾਬਕ ਕਲੋਨਾ ਸੀਨੀਅਰ ਸੈਕੰਡਰੀ ਦੇ 3 ਵਿਦਿਆਰਥੀ ਇੱਕ ਹੌਂਡਾ ਸਿਵਿਕ ਸੇਡਾਨ ਵਿੱਚ ਸਨ ਜੱਦ ਬੁੱਧਵਾਰ ਤਕਰੀਬਨ ਅੱਧੀ ਰਾਤ ਨੂੰ ਉਨ੍ਹਾਂ ਦੀ ਗੱਡੀ ਇੱਕ ਖੰਭੇ ਨਾਲ ਜਾ ਟਕਰਾਈ।

ਇੱਕ 18 ਸਾਲਾ ਲੜਕੀ ਜੋ ਡਰਾਈਵਿੰਗ ਕਰ ਰਹੀ ਸੀ ਅਤੇ ਦੋ ਯਾਤਰੀਆਂ, ਇੱਕ 18 ਸਾਲਾ ਲੜਕੇ ਅਤੇ ਇੱਕ 17 ਸਾਲ ਦੀ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਤਿੰਨੋਂ ਕੁਝ ਹਫਤਿਆਂ ਵਿੱਚ ਹੀ ਗਰੈਜੂਏਟ ਹੋਣ ਵਾਲੇ ਸਨ ਅਤੇ ਸਕੂਲ ਡਿਸਟ੍ਰਿਕਟ ਦੇ ਸੁਪਰੀਟੈਂਡੈਂਟ ਕੈਵਿਨ ਕਰਡਾਲ ਮੁਤਾਬਕ ਗ੍ਰੀਫ ਕਾਊਂਸਲਰ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਸਮੇਂ ਸਹਿਯੋਗ ਪ੍ਰਦਾਨ ਕਰ ਰਹੇ ਹਨ।

ਕਰਡਾਲ ਅਨੁਸਾਰ ਸਦਮੇ ਅਤੇ ਸੋਗ ਨਾਲ ਜੂਝ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸਮੇਂ ਸਹਿਯੋਗ ਦੀ ਬੇਹੱਦ ਲੋੜ ਹੈ।

ਕੌਂਸਟੇਬਲ ਸੋਲਾਨਾ ਪੇਅਰ ਦਾ ਕਹਿਣਾ ਹੈ ਕਿ ਪੁਲਿਸ ਬੁੱਧਵਾਰ ਨੂੰ ਕਾਫ਼ੀ ਸਮਾਂ ਹਾਦਸੇ ਵਾਲੀ ਜਗ੍ਹਾ 'ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link