16.84C Vancouver
ADS

Jun 1, 2026 5:31 PM - Connect Newsroom - Jasmine Singh

ਸੁਣਵਾਈ ਤੋਂ ਗੈਰ-ਹਾਜ਼ਰ ਰਹਿਣ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਦਾਲਤੀ ਨੋਟਿਸ ਜਾਰੀ

Share On
court-issues-notice-to-union-minister-ravneet-singh-bittu-over-absence-in-2024-criminal-case
According to court proceedings, the case stems from an FIR registered by Division No. 1 Police in Ludhiana in March 2024. (Photo: X Ravneet Singh Bittu)

ਪੰਜਾਬ ਤੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 2024 ਦੇ ਇੱਕ ਅਪਰਾਧਿਕ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਨੇ ਮੁਕੱਦਮੇ ਦੀ ਸੁਣਵਾਈ ਦੌਰਾਨ ਬਿਨਾਂ ਕਿਸੇ ਅਗਾਮੀ ਸੂਚਨਾ ਦੇ ਗੈਰ-ਹਾਜ਼ਰ ਰਹਿਣ 'ਤੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 8 ਜੂਨ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਹ ਮਾਮਲਾ ਮਾਰਚ 2024 ਵਿੱਚ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਨਗਰ ਨਿਗਮ ਦੇ ਮੁੱਖ ਦਫ਼ਤਰ ਵਿੱਚ ਤਾਇਨਾਤ ਗੇਟਮੈਨ ਨੂੰ ਡਿਊਟੀ ਕਰਨ ਤੋਂ ਰੋਕਣ ਨਾਲ ਸਬੰਧਤ ਹੈ। ਇਸ ਮਾਮਲੇ ਤਹਿਤ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਸ਼ਾਮ ਸੁੰਦਰ ਮਲਹੋਤਰਾ ਅਤੇ 60 ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ, ਉਹ ਨਗਰ ਨਿਗਮ ਦਫ਼ਤਰ ਦੇ ਮੁੱਖ ਗੇਟ 'ਤੇ ਡਿਊਟੀ 'ਤੇ ਸੀ ਜਦੋਂ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਉਸ ਨੂੰ ਧੱਕਾ ਦਿੱਤਾ ਅਤੇ ਇਮਾਰਤ ਵਿੱਚ ਦਾਖਲ ਹੋ ਗਏ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦਾ ਗੇਟ ਬੰਦ ਕਰ ਦਿੱਤਾ ਸੀ ਅਤੇ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਦਫ਼ਤਰ ਵਿੱਚ ਦਾਖਲ ਹੋਣ ਤੋਂ ਰੋਕਿਆ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link