Sep 9, 2026 3:38 PM - Connect Newsroom - Ramandeep Kaur

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ਚੰਡੀਗੜ੍ਹ ਦੇ ਸਿਵਲ ਜੱਜ ਜੂਨੀਅਰ ਡਿਵੀਜ਼ਨ ਡਾ. ਪਰੀਕਸ਼ਿਤ ਨੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਹਰਜਾਨੇ ਅਤੇ ਹੁਕਮ ਲਈ ਦਾਇਰ ਮੁਕੱਦਮੇ ’ਤੇ ਇਹ ਹੁਕਮ ਪਾਸ ਕੀਤਾ ਹੈ। ਅਦਾਲਤ ਨੇ ਮੁਕੱਦਮੇ ਅਤੇ ਸਟੇਅ ਅਰਜ਼ੀ ਦੇ ਨੋਟਿਸ ਸਾਹਮਣੀ ਧਿਰ ਨੂੰ 30 ਸਤੰਬਰ, 2026 ਲਈ ਜਾਰੀ ਕੀਤੇ ਹਨ।




