18.51C Vancouver
ADS

Jun 11, 2021 10:18 AM -

ਅੱਤਵਾਦ ਦੇ ਦੋਸ਼ੀ ਵੱਲੋਂ ਜੇਲ ਵਿੱਚ ਕੈਦੀਆਂ ਵੱਲੋਂ ਜ਼ਬਰਦਸਤੀ 'ਜੈ ਸ਼੍ਰੀ ਰਾਮ' ਦੇ ਨਾਅਰੇ ਲਵਾਉਣ ਦੇ ਦਾਅਵੇ 'ਤੇ ਅਦਾਲਤ ਨੇ ਤਿਹਾੜ ਜੇਲ ਨੂੰ ਜਵਾਬ ਦੇਣ ਲਈ ਆਖਿਆ

Share On
court-seeks-tihars-response-on-terror-accused-claiming-he-was-forced-to-chant-jai-shri-ram-by-inmates
Court seeks Tihar's response on terror accused claiming he was forced to chant Jai Shri Ram by inmates

ਦਿੱਲੀ ਦੀ ਇੱਕ ਖ਼ਾਸ ਐੱਨਆਈਏ ਅਦਾਲਤ ਨੇ, ਸ਼ੁੱਕਰਵਾਰ ਨੂੰ ਅੱਤਵਾਦ ਦੇ ਇਲਜ਼ਾਮ ਹੇਠ ਤਿਹਾੜ ਜੇਲ ਵਿੱਚ ਬੰਦ ਇੱਕ ਸ਼ਖਸ ਦੇ ਇਸ ਦਾਅਵੇ ਕਿ ਉਸਨੂੰ ਜੇਲ ਵਿੱਚ ਦੂਜੇ ਕੈਦੀਆਂ ਵੱਲੋਂ ਕੁੱਟਿਆ ਗਿਆ ਅਤੇ 'ਜੈ ਸ਼੍ਰੀ ਰਾਮ' ਦੇ ਨਾਅਰੇ ਲਾਉਣ ਲਈ ਜ਼ਬਰਦਸਤੀ ਕੀਤੀ ਗਈ 'ਤੇ ਤਿਹਾੜ ਜੇਲ ਦੇ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਆਖਿਆ ਹੈ ਅਤੇ ਸੁਪ੍ਰਿੰਟੈਂਡੈਂਟ ਨੂੰ ਇਸ ਮਾਮਲੇ ਵਿੱਚ ਸਹੀ ਦਿਸ਼ਾ ਵਿੱਚ ਕਾਰਵਾਈ ਕਰਨ ਲਈ ਹੁਕਮ ਦਿੱਤੇ ਹਨ।

ਖ਼ਾਸ ਐੱਨਆਈਏ ਜੱਜ ਪ੍ਰਵੀਨ ਸਿੰਘ ਨੇ ਤਿਹਾੜ ਜੇਲ ਦੇ ਜਵਾਬਦੇਹ ਅਧਿਕਾਰੀ ਤੋਂ ਇਨ੍ਹਾਂ ਇਲਜ਼ਾਮਾਂ 'ਤੇ ਜਵਾਬ ਦੇਣ ਅਤੇ 14 ਜੂਨ ਤੱਕ ਮਾਮਲੇ ਦਾ ਹੱਲ ਕੱਢਣ ਦੀ ਹਦਾਇਤ ਦਿੱਤੀ ਹੈ।

ਦੱਸਣਯੋਗ ਹੈ ਕਿ ਵਕੀਲ ਐੱਮਐੱਸ ਖ਼ਾਨ ਅਤੇ ਕੁਆਸਰ ਖ਼ਾਨ ਵੱਲੋਂ ਦਾਖ਼ਲ ਕੀਤੀ ਅਰਜ਼ੀ 'ਤੇ ਕੌਂਸਲ ਨੇ ਅਦਾਲਤ ਨੂੰ ਆਖਿਆ ਹੈ ਕਿ ਦੋਸ਼ੀ ਰਸ਼ੀਦ ਜ਼ਫ਼ਰ ਨੂੰ ਜੇਲ ਵਿੱਚ ਕੈਦੀਆਂ ਵੱਲੋਂ ਕੁੱਟਿਆ ਗਿਆ ਅਤੇ ਦੂਜੇ ਧਰਮ ਦੇ ਧਾਰਮਿਕ ਨਾਅਰੇ ਲਾਉਣ ਲਈ ਜ਼ਬਰਦਸਤੀ ਕੀਤੀ ਗਈ।

ਵਕੀਲਾਂ ਵੱਲੋਂ ਪਹਿਲਾਂ ਅਦਾਲਤ ਨੂੰ ਆਖਿਆ ਗਿਆ ਕਿ ਇਹ ਮਾਮਲਾ ਬੇਨਤੀਕਰਤਾ/ਦੋਸ਼ੀ ਜ਼ਫ਼ਰ ਵੱਲੋਂ ਤਿਹਾੜ ਜੇਲ ਤੋਂ ਆਪਣੇ ਪਿਤਾ ਨੂੰ ਟੈਲੀਫ਼ੋਨ ਕਰਕੇ ਦੱਸਿਆ ਗਿਆ।

ਜ਼ਫ਼ਰ ਦੇ ਵਕੀਲ ਨੇ ਆਖਿਆ ਕਿ ਉਹ ਕੇਂਦਰੀ ਤਿਹਾੜ ਜੇਲ ਵਿੱਚ ਹੈ ਅਤੇ ਇਸਲਈ ਉਹਨਾਂ ਨੇ ਅਦਾਲਤ ਨੂੰ ਨਿਆਂ ਲਈ ਬੜੇ ਹੀ ਆਦਰ ਸਾਹਿਤ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਜੇਲ ਦੇ ਸੁਪ੍ਰਿੰਟੈਂਡੈਂਟ ਨੂੰ ਹਦਾਇਤਾਂ ਦਿੱਤੀਆਂ ਜਾਣ।

ਗ਼ੌਰਤਲਬ ਹੈ ਕਿ ਜ਼ਫ਼ਰ ਨੂੰ ਸਾਲ 2018 ਵਿੱਚ ਐੱਨਆਈਏ ਵੱਲੋਂ ਦਿੱਲੀ ਪੁਲਿਸ ਦੇ ਖ਼ਾਸ ਸੈੱਲ ਦੇ ਸਹਿਯੋਗ ਅਤੇ ਉੱਤਰ ਪ੍ਰਦੇਸ਼ ਪੁਲਸ ਦੀ ਅੱਤਵਾਦ-ਰੋਕੂ ਦਸਤੇ ਵੱਲੋਂ ਦਿੱਲੀ ਦੇ ਜਾਫ਼ਰਾਬਾਦ, ਸੀਲਮਪੁਰ 'ਚ 6 ਥਾਈਂ ਅਤੇ ਉੱਤਰ ਪ੍ਰਦੇਸ਼ ਵਿੱਚ 11 ਥਾਵਾਂ 'ਤੇ ਛਾਪੇ ਮਾਰ ਕੇ ਗਿਰਫ਼ਤਾਰ ਕੀਤਾ ਗਿਆ ਸੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link