13.95C Vancouver
ADS

Jan 9, 2025 3:41 PM - The Canadian Press

ਕਾਉਟਸ ਨਾਕੇਬੰਦੀ ਦੀ ਅਗਵਾਈ ਕਰਨ ਵਾਲੇ ਦੋਸ਼ੀਆਂ ਦੀ ਅੱਜ ਹੋ ਸਕਦੀ ਹੈ ਅਦਾਲਤ ਵਿਚ ਪੇਸ਼ੀ

Share On
coutts-blockade-sentencing-oilsands-decarbonization-uncertainty
Alex Van Herk, Marco Van Huigenbos and Gerhard (George) Janzen were each found guilty in April of mischief over $5,000.(Photo: The Canadian Press)

ਐਲਬਰਟਾ ਵਿਚ ਅਮਰੀਕਾ-ਕੈਨੇਡਾ ਦੀ ਸਰਹੱਦ ਕਾਉਟਸ ’ਤੇ ਨਾਕਾਬੰਦੀ ਕਰਨ ਲਈ ਹੋਰਾਂ ਨੂੰ ਭੜਕਾਉਣ ਵਾਲੇ ਤਿੰਨ ਵਿਅਕਤੀਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਅਲੈਕਸ ਵੈਨ ਹਰਕ, ਮਾਰਕੋ ਵੈਨ ਹਿਊਗੇਨਬੋਸ ਅਤੇ ਗੇਰਹਾਰਡ ਜੈਨਜ਼ੇਨ ਨੂੰ ਅਪ੍ਰੈਲ ਵਿਚ $5,000 ਤੋਂ ਵੱਧ ਦੀ ਸ਼ਰਾਰਤ ਕਰਨ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਸੀ।

2022 ਦੀ ਸ਼ੁਰੂਆਤ ਵਿਚ ਸਰਹੱਦ ’ਤੇ ਦੋ ਹਫਤਿਆਂ ਤੱਕ ਨਾਕਾਬੰਦੀ ਰਹੀ ਸੀ, ਇਸ ਕਾਰਨ ਦੋਹਾਂ ਦੇਸ਼ਾਂ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ ਸੀ। ਇੱਥੋਂ ਹੋਣ ਵਾਲਾ ਵਪਾਰ ਕਾਫੀ ਪ੍ਰਭਾਵਿਤ ਹੋਇਆ ਸੀ। ਦੋਸ਼ ਹੈ ਕਿ ਇਨ੍ਹਾਂ ਤਿੰਨਾਂ ਨੇ ਲੋਕਾਂ ਨੂੰ ਲੰਬੇ ਸਮੇਂ ਤੱਕ ਨਾਕੇਬੰਦੀ ਕਰਕੇ ਰੱਖਣ ਵਾਲੇ ਪ੍ਰਦਰਸ਼ਨਕਾਰੀਆਂ ਵਲੋਂ ਗੱਲ ਕੀਤੀ ਸੀ।

ਇਸ ਦੇ ਇਲਾਵਾ ਇਸੇ ਵਿਚ ਸ਼ਾਮਿਲ ਪ੍ਰਦਰਸ਼ਨਕਾਰੀ ਐਂਥਨੀ ਓਲੀਨਿਕ ਅਤੇ ਕ੍ਰਿਸ ਕਾਰਬਰਟ ਨੂੰ ਨਾਕੇਬੰਦੀ ਦੌਰਾਨ ਪੁਲਿਸ ਔਫੀਸਰਜ਼ ਦੇ ਕਤਲ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਸੀ।

ਸਤੰਬਰ ਵਿਚ ਆਏ ਫੈਸਲੇ ਵਿਚ ਉਨ੍ਹਾਂ ਨੂੰ ਦੋਸ਼ੀ ਨਹੀਂ ਮੰਨਿਆ ਗਿਆ ਪਰ ਜਨਤਕ ਸਥਾਨ ’ਤੇ ਹਥਿਆਰ ਲੈ ਕੇ ਜਾਣ ਅਤੇ $5,000 ਤੋਂ ਵੱਧ ਦੀ ਸ਼ਰਾਰਤ ਕਰਨ ਦੇ ਦੋਸ਼ੀ ਠਹਿਰਾਇਆ ਗਿਆ ਸੀ। ਦੋਹਾਂ ਨੂੰ ਸਾਢੇ 6 ਸਾਲ ਦੀ ਸਜ਼ਾ ਸੁਣਾਈ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link