20.39C Vancouver
ADS

Apr 4, 2020 7:44 PM -

ਕੋਵਿਡ-19: 14 ਹੋਰ ਵਾਇਰਸ ਪੀੜਤਾਂ ਨੇ ਤੋੜਿਆ ਦਮ, 896 ਨਵੇਂ ਮਾਮਲਿਆਂ ਨਾਲ ਕਿਊਬੈਕ 'ਚ ਪੀੜਤਾਂ ਦੀ ਗਿਣਤੀ 6,997 ਤੱਕ ਪਹੁੰਚੀ

Share On
covid-19-14-new-deaths-reported-896-new-cases-take-the-total-to-6-997-in-quebec
Quebec Premier Francois Legault responds to reporters questions at a daily news conference on the COVID-19 situation, Tuesday, March 17, 2020 at the legislature in Quebec City. Quebec's premier called on anyone large social media following to pass a message to Quebec teens and youth to stay inside and those influencers have heeded the call. THE CANADIAN PRESS/Jacques Boissinot

ਕਿਊਬੈਕ 'ਚ ਵਾਇਰਸ ਪੀੜਤਾਂ ਸੰਬੰਧੀ ਵੱਡਾ ਵਾਧਾ ਦਰਜ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ।

ਕੱਲ ਤੇ ਅੱਜ ਵਿਚਾਲੇ ਸੂਬੇ 'ਚ 896 ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

ਇਸਦੇ ਨਾਲ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 6,997 ਤਕ ਪਹੁੰਚ ਗਈ ਹੈ।

ਇਹ ਜਾਣਕਾਰੀ ਸੂਬੇ ਦੀ ਡਿਪਟੀ ਪ੍ਰੀਮਿਅਰ, ਜਿਨੇਵੀਏਵ ਗੀਬੌਲਟ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ।

ਸੂਬੇ ਦੇ 14 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ, ਜਿਸਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 75 ਤਕ ਪਹੁੰਚ ਗਈ ਹੈ।

49 ਹੋਰ ਲੋਕਾਂ ਨੂੰ ਹਸਪਤਾਲ 'ਚ ਦਾਖਿਲ ਕੀਤਾ ਗਿਆ ਹੈ, ਅਤੇ ਹੁਣ ਸੂਬੇ ਦੇ 478 ਲੋਕ ਹਸਪਤਾਲ 'ਚ ਦਾਖਿਲ ਦੱਸੇ ਗਏ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link