30.37C Vancouver
ADS

Apr 11, 2020 11:18 PM -

ਕੈਨੇਡਾ 'ਚ ਕੋਵਿਡ-19 ਦੇ ਮਾਮਲੇ 23,318 ਤੱਕ ਪਹੁੰਚੇ, 653 ਲੋਕਾਂ ਦੀ ਜਾ ਚੁੱਕੀ ਜਾਨ

Share On
covid-19-23-318-cases-in-canada-number-of-deaths-rise-to-653
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 23,000 ਦੇ ਪਾਰ ਪਹੁੰਚਗਏ ਹਨ।

ਪੀੜਤ ਲੋਕਾਂ ਦੀ ਗਿਣਤੀ 23,318 ਹੋ ਗਈ ਹੈ। ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 6,648 ਤਕ ਪਹੁੰਚ ਗਈ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,445 ਹੋ ਚੁੱਕੀ ਹੈ।

ਬੀ.ਸੀ. 'ਚ ਇਸ ਵਾਇਰਸ ਕਾਰਨ 58 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਸ਼ਨੀਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 12,292 ਹੋ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 1,569, ਸਸਕੈਚਵਿਨ ਵਿੱਚ 289, ਮੈਨੀਟੋਬਾ 'ਚ 243, ਨਿਊ ਬਰੰਸਵਿਕ 'ਚ 112, ਨੋਵਾ ਸਕੌਸ਼ੀਆ 'ਚ 428, ਪੀ.ਈ.ਆਈ. 'ਚ 25, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 239 ਮਾਮਲੇ ਸਾਹਮਣੇ ਆ ਚੁੱਕੇ ਹਨ।

ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।

ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ 6,400 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।

ਦੇਸ਼ ਵਿੱਚ ਕੁਲ 653 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

Latest news

man-charged-with-first-degree-murder-after-two-children-found-dead-in-calgary-vehicle
Punjabi

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਕੈਲਗਰੀ ਵਿੱਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ 37 ਸਾਲਾ ਵਿਅਕਤੀ 'ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੀੜਤ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਸੀ।
federal-government-commits-9-8m-to-canada-soccer-training-centre-project-in-vancouver
Punjabi

ਵੈਨਕੂਵਰ ਵਿੱਚ ਕੈਨੇਡਾ ਸੋਕਰ ਟ੍ਰੇਨਿੰਗ ਸੈਂਟਰ ਲਈ ਫੈਡਰਲ ਸਰਕਾਰ ਵੱਲੋਂ $9.8 ਮਿਲੀਅਨ ਦਾ ਐਲਾਨ

ਪੀ.ਐਮ.ਮਾਰਕ ਕਾਰਨੀ ਸਰਕਾਰ ਨੇ ਅੱਜ ਕੈਨੇਡਾ ਸੋਕਰ ਨੂੰ ਨੈਸ਼ਨਲ ਟ੍ਰੇਨਿੰਗ ਸੈਂਟਰ ਪ੍ਰੋਜੈਕਟ ਲਈ $9.8 ਮਿਲੀਅਨ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਪ੍ਰੋਜੈਕਟ ਦੇ ਡਿਜ਼ਾਈਨ, ਪਲੈਨਿੰਗ ਅਤੇ ਉਸਾਰੀ ਤੋਂ ਪਹਿਲਾਂ ਦੇ ਪੜਾਵਾਂ ਲਈ ਦਿੱਤਾ ਜਾ ਰਿਹਾ ਹੈ। ਸਪੋਰਟ ਲਈ ਰਾਜ ਦੇ ਸਕੱਤਰ ਐਡਮ ਵੈਨ ਕੋਵਰਡੇਨ ਅਤੇ ਹਾਊਸਿੰਗ ਤੇ ਇਨਫਰਾਸਟਕਚਰ ਮੰਤਰੀ ਗ੍ਰੇਗਰ ਰੌਬਰਟਸਨ ਨੇ ਅੱਜ ਵੈਨਕੂਵਰ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਨਿਵੇਸ਼ ਦੀ ਘੋਸ਼ਣਾ ਕੀਤੀ।
police-seek-witnesses-after-child-assaulted-at-khalsa-day-event-in-surrey
Punjabi

ਸਰੀ ਵਿੱਚ ਖਾਲਸਾ ਡੇਅ ਸਮਾਗਮ ਦੌਰਾਨ ਬੱਚੇ ‘ਤੇ ਹਮਲਾ, ਗਵਾਹਾਂ ਦੀ ਕੀਤੀ ਜਾ ਰਹੀ ਭਾਲ

ਸਰੀ ਪੁਲਿਸ ਸਰਵਿਸ ਦੀ ਮੇਜਰ ਕ੍ਰਾਈਮ ਯੂਨਿਟ ਅਤੇ ਸਪੈਸ਼ਲ ਵਿਕਟਮ ਟੀਮ 19 ਅਪ੍ਰੈਲ ਨੂੰ ਖਾਲਸਾ ਦਿਵਸ ਸਮਾਗਮ ਦੌਰਾਨ ਵਾਪਰੀ ਇੱਕ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ ਦੇ ਸਬੰਧ ਵਿਚ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਐਸ.ਪੀ.ਐਸ ਮੁਤਾਬਕ, 85 ਐਵੇਨਿਊ ਦੇ 12800 ਬਲਾਕ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਵਾਲੀ ਥਾਂ ਵਿਚ ਲੱਗੇ ਕਾਰਨੀਵਲ ਵਿਚ ਇੱਕ 8 ਸਾਲਾ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ।
five-killed-in-small-plane-crash-near-austin-texas-county-official-says
Punjabi

ਟੈਕਸਾਸ ਦੇ ਆਸਟਿਨ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ,5 ਲੋਕਾਂ ਦੀ ਮੌਤ

ਅਮਰੀਕਾ ਦੇ ਟੈਕਸਾਸ ਰਾਜ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਉਸ ਵਿੱਚ ਸਵਾਰ ਸਾਰੇ ਪੰਜ ਜਣਿਆਂ ਦੀ ਮੌਤ ਹੋ ਗਈ। ਹੇਜ਼ ਕਾਉਂਟੀ ਦੇ ਜੱਜ ਰੂਬੇਨ ਬੇਸੇਰਾ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ ਇਹ ਹਾਦਸਾ ਵੀਰਵਾਰ ਰਾਤ ਨੂੰ ਵਿੰਬਰਲੇ ਸ਼ਹਿਰ ਵਿੱਚ ਵਾਪਰਿਆ,ਜੋ ਆਸਟਿਨ ਤੋਂ ਲਗਭਗ 64 ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ।
punjab-assembly-passes-confidence-motion-with-88-aap-mlas-voting-in-favour
Punjabi

ਪੰਜਾਬ ਵਿਧਾਨ ਸਭਾ ਵਿੱਚ 'ਭਰੋਸਗੀ ਮਤਾ'ਪਾਸ, ਹੱਕ 'ਚ ਭੁਗਤੇ 'ਆਪ'ਦੇ 88 ਵਿਧਾਇਕ

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨ ਲਈ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ 88 ਵਿਧਾਇਕ ਭੁਗਤੇ ਅਤੇ 4 ਵਿਧਾਇਕ ਗੈਰ-ਹਾਜ਼ਰ ਰਹੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link