Apr 7, 2020 11:35 PM -

ਬੀ.ਸੀ. ਦੇ ਵਿਚ ਕੋਵਿਡ-19 ਦੇ ਪੀੜਤ ਲੋਕਾਂ ਦੀ ਗਿਣਤੀ ਹੁਣ 1,291 ਤਕ ਪਹੁੰਚ ਗਈ ਹੈ।
ਮੀਡੀਆ ਦੇ ਰੂਬਰੂ ਹੁੰਦੇ ਹੋਏ, ਸੂਬੇ ਦੀ ਸਿਹਤ ਅਫਸਰ, ਡਾ. ਬੌਨੀ ਹੈਨਰੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਸੂਬੇ 'ਚ ਵਾਇਰਸ ਸੰਬੰਧੀ 25 ਨਵੇਂ ਮਾਮਲੇ ਉਜਾਗਰ ਹੋਏ ਹਨ।
ਦੁੱਖ ਦੀ ਗੱਲ ਇਹ ਹੈ ਕਿ 4 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।
ਹੁਣ ਤੱਕ ਬ੍ਰਿਟਿਸ਼ ਕੋਲੰਬੀਆ ਦੇ ਵਿੱਚ ਵਾਇਰਸ ਕਾਰਨ 43 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ।
ਸਿਹਤ ਮੰਤਰੀ ਐਡਰੀਅਨ ਡਿਕਸ ਵੀ ਇਸ ਮੌਕੇ ਮੌਜੂਦ ਸਨ।
ਇਸਤੋਂ ਪਹਿਲਾਂ ਸੋਮਵਾਰ ਨੂੰ ਸੂਬੇ 'ਛੱਜ 63 ਕੇਸ ਸਾਹਮਣੇ ਆਏ ਸਨ।




