18.76C Vancouver
ADS

Feb 4, 2021 9:29 PM -

ਕਨੇਡੀਅਨ ਪਾਣੀਆਂ 'ਚ ਲੱਗਿਆ ਕਰੂਜ਼ ਜਹਾਜ਼ਾਂ ਦਾ ਬੈਨ ਇੱਕ ਹੋਰ ਸਾਲ ਲਈ ਵਧਾਇਆ

Share On
covid-19-ban-on-cruise-ships-in-canadian-waters-extended-to-2022
Passengers from a cruise ship reach the shore on zodiac boats during a visit to the town of Gjoa Haven, Nunavut on Sept. 3, 2017. The federal government announced Thursday that a ban on cruise ships in Canadian waters is in place until Feb. 28, 2022. The ban applies to cruise ships carrying more than 100 people and pleasure crafts operating in the Arctic, except for those used by residents in the regiion. THE CANADIAN PRESS/Jason Franson

ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਕਨੇਡੀਅਨ ਪਾਣੀਆਂ ਦੇ ਵਿੱਚ ਕਰੂਜ਼ ਸਮੁੰਦਰੀ ਜਹਾਜ਼ਾਂ 'ਤੇ ਲੱਗਿਆ ਬੈਨ ਇੱਕ ਹੋਰ ਸਾਲ ਲਈ ਵਧਾਇਆ ਜਾ ਰਿਹਾ ਹੈ।

ਇਹ ਬੈਨ ਹੁਣ 28 ਫਰਵਰੀ 2022 ਤੱਕ ਲਈ ਵਧਾ ਦਿੱਤਾ ਗਿਆ ਹੈ।

ਇਹ ਬੈਨ 100 ਤੋਂ ਵੱਧ ਸਵਾਰੀਆਂ ਵਾਲੇ ਕਰੂਜ਼ ਜਹਾਜ਼ਾਂ ਅਤੇ ਸਾਰੇ ਖੁਸ਼ੀ ਜਾਂ ਮਸਤੀ ਲਈ ਵਰਤੇ ਜਾਂਦੇ ਜਹਾਜ਼ਾਂ 'ਤੇ ਲਾਗੂ ਹੋਵੇਗਾ।

ਹਾਲਾਂਕਿ ਇਸ 'ਚ ਆਰਕਟਿਕ ਇਲਾਕੇ 'ਚ ਨਿਜੀ ਵਰਤੋਂ ਵਾਲੇ ਜਹਾਜ਼ਾਂ ਦੀ ਇਜਾਜ਼ਤ ਹੋਵੇਗੀ।

ਇਸ ਬੈਨ ਦੀ ਸ਼ੁਰੂਆਤ ਬੀਤੇ ਸਾਲ ਕੀਤੀ ਗਈ ਸੀ।

ਇਸ ਬੈਨ ਦਾ ਅੰਤ ਇਸ ਸਾਲ ਫਰਵਰੀ ਦੇ ਅੰਤ 'ਚ ਹੋਣਾ ਸੀ।

ਟਰਾਂਸਪੋਰਟ ਮੰਤਰੀ ਓਮਰ ਅਲਘਾਬਰਾ ਵੱਲੋਂ ਜਾਰੀ ਇੱਕ ਨਿਊਜ਼ ਰਿਲੀਜ਼ 'ਚ ਕਿਹਾ ਗਿਆ ਹੈ ਕਿ ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਲਈ ਇਹ ਕਦਮ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਬਲਿਕ ਹੈਲਥ ਅਥਾਰਿਟੀਸ ਵੈਕਸੀਨ ਰੋਲ-ਆਊਟ ਅਤੇ ਨਵੇਂ ਵੇਰੀਐਂਟਸ ਜਿਹੇ ਅਹਿਮ ਮਾਮਲਿਆਂ 'ਤੇ ਵਧੇਰੇ ਧਿਆਨ ਕੇਂਦਰਿਤ ਕਰ ਸਕਦੀਆਂ ਹਨ।

ਕਨੇਡੀਅਨ ਲੋਕਾਂ ਨੂੰ ਕਰੂਜ਼ 'ਤੇ ਯਾਤਰਾ ਕਰਨ ਤੋਂ ਬਚਾਅ ਕਰਨ ਨੂੰ ਵੀ ਆਖਿਆ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link