17.72C Vancouver
ADS

May 11, 2020 11:29 PM -

ਕੋਵਿਡ-19: ਬੀ.ਸੀ. 'ਚ 23 ਨਵੇਂ ਮਾਮਲੇ ਹੋਏ ਰਿਪੋਰਟ, ਪਬੰਦੀਆਂ ਸੰਬੰਧੀ ਢਿੱਲ ਵਾਲੇ ਦੂਜੇ ਫੇਜ਼ 'ਚ ਅਗਲੇ ਹਫਤੇ ਹੋ ਸਕਦਾ ਦਾਖਿਲਾ

Share On
covid-19-bc-reports-23-new-cases-phase-two-of-the-pandemic-restart-plan-can-be-expected-next-week
British Columbia provincial health officer Dr. Bonnie Henry listens during a news conference regarding COVID-19, in Vancouver, on Saturday, March 14, 2020. The British Columbia government is expected to release new modelling data for COVID-19 today, as the province also prepares to begin reopening the economy. THE CANADIAN PRESS/Darryl Dyck

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਅੱਜ ਦੀ ਪ੍ਰੈਸ ਬ੍ਰੀਫਿੰਗ ਦੌਰਾਨ ਸੂਬੇ 'ਚ ਕੋਰੋਨਾ ਵਾਇਰਸ ਦੇ 23 ਹੋਰ ਮਾਮਲੇ ਸਾਹਮਣੇ ਆਏ ਦੱਸੇ ਹਨ।

ਇਹ ਮਾਮਲੇ ਸ਼ਨੀਵਾਰ ਤੋਂ ਸੋਮਵਾਰ ਤੱਕ ਦੇ ਦੋ ਦਿਨਾਂ ਦੇ ਹਨ। ਸ਼ਨੀਵਾਰ ਤੋਂ ਐਤਵਾਰ ਵਿਚਾਲੇ 9 ਮਾਮਲੇ ਅਤੇ ਐਤਵਾਰ ਤੋਂ ਸੋਮਵਾਰ ਵਿਚਾਲੇ 14 ਮਾਮਲੇ ਉਜਾਗਰ ਹੋਏ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,353 ਹੋ ਗਈ ਹੈ।

ਇੱਕ ਹੋਰ ਪੀੜਤ ਦੀ ਜਾਨ ਵੀ ਚਲੀ ਗਈ ਹੈ ਅਤੇ ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 130 ਹੋ ਗਈ ਹੈ।

ਡਾ. ਬੌਨੀ ਹੈਨਰੀ ਨੇ ਆਖਿਆ ਕਿ ਜੇਕਰ ਸੂਬੇ 'ਚ ਇਸੇ ਤਰ੍ਹਾਂ ਘੱਟ ਗਿਣਤੀ 'ਚ ਮਾਮਲੇ ਸਾਹਮਣੇ ਆਉਣਾ ਜਾਰੀ ਰਿਹਾ ਤਾਂ ਅਗਲੇ ਹਫਤੇ ਤੱਕ ਪੈਂਡੇਮਿਕ ਤੋਂ ਬਾਹਰ ਨਿਕਲਣ ਦੇ ਫੇਜ਼ ਦੋ ਵਿੱਚ ਦਾਖਿਲਾ ਲਿਆ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਇਸ ਵੀਕਐਂਡ ਦੌਰਾਨ ਓਹ ਵੀ ਘਰੋਂ ਨਿਕਲੇ ਸਨ ਅਤੇ ਉਨ੍ਹਾਂ ਵੇਖਿਆ ਕਿ ਬਹੁਤੇ ਲੋਕ ਫਿਜ਼ੀਕਲ ਡਿਸਟੈਨਸਿੰਗ ਦਾ ਪੂਰਾ ਧਿਆਨ ਰੱਖ ਰਹੇ ਸਨ।

ਹਾਲਾਂਕਿ ਉਨ੍ਹਾਂ ਬੀਚ ਅਤੇ ਪਾਰਕ (beach and parks) ਜੇਹੀਆਂ ਥਾਵਾਂ 'ਤੇ ਕੁਝ ਲੋਕਾਂ ਵੱਲੋਂ ਇਨ੍ਹਾਂ ਪਬੰਦੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਗੱਲ ਵੀ ਮੰਨੀ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link