16.09C Vancouver
ADS

Mar 15, 2021 3:15 PM -

ਬੀ.ਸੀ. ਦੇ ਕੋਵਿਡ-19 ਬੁਕਿੰਗ ਸਿਸਟਮ ਨੇ ਰਫਤਾਰ ਫੜੀ, ਇਸ ਹਫਤੇ 80-84 ਸਾਲ ਦੇ ਬਜ਼ੁਰਗ ਟੀਕਿਆਂ ਦੀ ਬੁਕਿੰਗ ਦੇ ਯੋਗ

Share On
covid-19-booking-system-picks-up-pace-in-b-c-as-those-aged-80-84-eligible-this-week
A dose of the Pfizer-BioNTech COVID-19 vaccine is given to a recipient at a vaccination site in Vancouver Thursday, March 11, 2021. THE CANADIAN PRESS/Jonathan Hayward

ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਅਧਿਕਾਰੀਆਂ ਮੁਤਾਬਕ ਇਸ ਹਫ਼ਤੇ ਤੋਂ 80 ਤੋਂ 84 ਸਾਲ ਦੀ ਉਮਰ ਦੇ ਬਜ਼ੁਰਗ ਅਤੇ 65 ਸਾਲ ਤੋਂ ਵੱਧ ਉਮਰ ਦੇ ਇੰਡੀਜਨਸ ਲੋਕ ਸੂਬੇ ਵਿੱਚ ਕੋਵਿਡ-19 ਦੇ ਟੀਕੇ ਹਾਸਲ ਕਰਨ ਲਈ ਆਪਣੀਆਂ ਅਪਾਇੰਟਮੈਂਟ ਬੁੱਕ ਕਰ ਸਕਣਗੇ।

ਐਤਵਾਰ ਦੁਪਹਿਰ ਨੂੰ ਜਾਰੀ ਕੀਤੇ ਗਏ ਬਿਆਨ ਮੁਤਾਬਕ ਇਹ ਗਰੁੱਪ ਆਪਣੇ ਨਿਰਧਾਰਤ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਆਪਣੀ ਅਪਾਇੰਟਮੈਂਟ ਬੁੱਕ ਕਰ ਸਕੇਗਾ।

ਬੀ.ਸੀ. ਵਿੱਚ ਆਉਣ ਵਾਲੇ ਦਿਨਾਂ ਵਿੱਚ ਅਪੌਇੰਟਮੈਂਟ ਬੁੱਕ ਕਰਨ ਲਈ ਕਾਲ ਸੈਂਟਰਾਂ ਦੀ ਸਮਾਂਸੂਚੀ ਕੁਝ ਇਸ ਤਰ੍ਹਾਂ ਹੈ - ਸੋਮਵਾਰ, 15 ਮਾਰਚ ਤੋਂ ਦੁਪਹਿਰੇ 12 ਵਜੇ ਤੋਂ 84 ਸਾਲ ਅਤੇ ਵੱਧ, ਮੰਗਲਵਾਰ ਨੂੰ 83 ਸਾਲ ਅਤੇ ਵੱਧ, ਬੁੱਧਵਾਰ ਨੂੰ 82 ਸਾਲ ਅਤੇ ਵੱਧ, ਵੀਰਵਾਰ ਨੂੰ 81 ਸਾਲ ਅਤੇ ਵੱਧ ਅਤੇ ਸ਼ੁੱਕਰਵਾਰ ਨੂੰ 80 ਸਾਲ ਅਤੇ ਵੱਧ ਉਮਰ ਦੇ ਲੋਕ ਅਪਾਇੰਟਮੈਂਟ ਬੁੱਕ ਕਰ ਸਕਦੇ ਹਨ।

ਸੂਬੇ ਦੀ ਹਰ ਹੈਲਥ ਅਥਾਰਿਟੀ ਦੇ ਕਾਲ ਸੈਂਟਰ ਹਫ਼ਤੇ ਦੇ 7 ਦਿਨ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇ ਹਨ।

ਅਧਿਕਾਰੀਆਂ ਅਨੁਸਾਰ 80 ਤੋਂ 84 ਸਾਲ ਦੀ ਉਮਰ ਦੇ ਤਕਰੀਬਨ 100,000 ਬਜ਼ੁਰਗ ਸੂਬੇ ਵਿੱਚ ਮੌਜੂਦ ਹਨ ਜੋ ਫੋਨ ਰਾਹੀਂ ਆਪਣੀਆਂ ਅਪਾਇੰਟਮੈਂਟ ਬੁੱਕ ਕਰ ਸਕਣਗੇ ਅਤੇ ਫਰੇਜ਼ਰ ਹੈਲਥ ਇਲਾਕੇ ਵਿੱਚ ਬੁਕਿੰਗ ਔਨਲਾਈਨ ਵੀ ਕੀਤੀ ਜਾ ਸਕਦੀ ਹੈ।

ਹੈਲਥ ਮਿਨਿਸਟਰ ਐਡਰਿਅਨ ਡਿਕਸ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਔਨਲਾਈਨ ਸਿਸਟਮ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਉਪਲੱਭਦ ਹੋਵੇਗਾ।

ਸੋਮਵਾਰ 15 ਮਾਰਚ ਤੋਂ ਸੂਬੇ ਦੇ 90 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਇੰਡੀਜਨਸ ਬਜ਼ੁਰਗਾਂ ਨੂੰ ਟੀਕੇ ਲਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link