20.97C Vancouver
ADS

Jul 21, 2020 1:45 AM -

ਐਲਬਰਟਾ, ਬੀ.ਸੀ., ਔਂਟੈਰੀਓ ਤੇ ਕਿਊਬੈਕ 'ਚ ਕੋਵਿਡ-19 ਮਾਮਲਿਆਂ 'ਚ ਫਿਰ ਤੋਂ ਵਾਧਾ

Share On
covid-19-cases-again-increasing-in-alberta-b-c-ontario-and-quebec
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਸੋਮਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 111,124 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,858 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 97,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ। ਬੀ.ਸੀ., ਐਲਬਰਟਾ, ਔਂਟੈਰੀਓ ਅਤੇ ਐਲਬਰਟਾ 'ਚ ਵਾਇਰਸ ਸੰਬੰਧੀ ਮਾਮਲੇ ਇੱਕ ਵਾਰ ਫਿਰ ਤੋਂ ਵੱਧਦੇ ਜਾਪਦੇ ਹਨ।


ਬੀ.ਸੀ. 'ਚ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧਾ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 102 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 51, ਐਤਵਾਰ ਨੂੰ 19 ਅਤੇ ਸੋਮਵਾਰ ਨੂੰ 32 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,300 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੋ ਗਈ ਹੈ। ਡਾ. ਬੌਨੀ ਹੈਨਰੀ ਨੇ ਦੱਸਿਆ ਕਿ 394,000 ਬੀ.ਸੀ. ਵਾਸੀਆਂ 'ਤੇ ਕੀਤਾ ਸਰਵੇਖਣ ਦਰਸ਼ਾਉਂਦਾ ਹੈ ਕਿ 18 ਤੋਂ 29 ਸਾਲ ਵਿਚਾਲੇ ਦੇ ਯੁਵਾ ਵਰਗ ਦੇ ਲੋਕ ਮਾਨਸਿਕ ਸਿਹਤ ਅਤੇ ਵਿੱਤੀ ਚਿੰਤਾ ਦਾ ਵਧੇਰੇ ਸਾਹਮਣਾ ਕਰ ਰਹੇ ਹਨ।


ਔਂਟੈਰੀਓ 'ਚ 135 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਲਗਾਤਾਰ 2 ਦਿਨ ਤੱਕ 150 ਤੋਂ ਵੱਧ ਰਹਿਣ ਤੋਂ ਬਾਅਦ, ਅੱਜ 135 ਮਾਮਲੇ ਰਿਪੋਰਟ ਹੋਏ ਹਨ। ਹੁਣ ਲਗਾਤਾਰ ਦੋ ਦਿਨ ਤੱਕ ਸੂਬੇ 'ਚ 164 ਅਤੇ 166 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ 135 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਔਂਟੈਰੀਓ ਦੇ 37,739 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ ਇੱਕ ਹੋਰ ਵਾਇਰਸ ਸੰਬੰਧੀ ਮੌਤ ਦਰਜ ਕੀਤੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,752 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,513 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 2 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 150 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ 6 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵਾਇਰਸ ਸੰਬੰਧੀ ਮਾਮਲੇ 57,000 ਦੇ ਪਾਰ ਪਹੁੰਚ ਗਏ ਹਨ। ਹੁਣ ਕਿਊਬੈਕ 'ਚ 57,616 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 166 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 150 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,657 ਦੱਸੀ ਗਈ ਹੈ। ਯਾਦ ਰਹੇ ਬੀਤੇ ਹਫਤੇ ਕਿਊਬੈਕ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਲੋਕਾਂ ਦੇ ਮਾਮਲੇ 'ਚ ਕੁਝ ਬਦਲਾਅ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਹੁਣ 50,000 ਤੋਂ ਵਧੇਰੇ ਲੋਕਾਂ ਦੇ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।


ਐਲਬਰਟਾ 'ਚ 72 ਘੰਟਿਆਂ 'ਚ 368 ਮਾਮਲਿਆਂ ਦਾ ਵੱਡਾ ਵਾਧਾ

ਐਲਬਰਟਾ ਦੇ ਵਿੱਚ ਕੋਵਿਡ-19 ਦੇ 368 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,587 ਤੱਕ ਪਹੁੰਚ ਗਈ ਹੈ। ਹਾਲਾਂਕਿ ਇਹ ਮਾਮਲੇ ਬੀਤੇ 72 ਘੰਟਿਆਂ ਦਾ ਅੰਕੜਾ ਦਰਸ਼ਾਉਂਦੇ ਹਨ। ਸ਼ੁੱਕਰਵਾਰ ਤੋਂ ਸ਼ਨੀਵਾਰ ਵਿਚਾਲੇ 165 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਸੂਬੇ 'ਚ 1 ਮਈ ਤੋਂ ਬਾਅਦ ਸਾਹਮਣੇ ਆਇਆ ਸਭ ਤੋਂ ਵੱਡਾ ਅੰਕੜਾ ਹੈ। ਸ਼ਨੀਵਾਰ ਤੋਂ ਐਤਵਾਰ ਵਿਚਾਲੇ 106, ਅਤੇ ਐਤਵਾਰ ਤੋਂ ਸੋਮਵਾਰ ਵਿਚਾਲੇ 97 ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 170 ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਸੂਬੇ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,000 ਤੋਂ ਵੱਧ ਗਈ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 962, ਮੈਨੀਟੋਬਾ 'ਚ 354, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,858 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 97,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link