13.82C Vancouver
ADS

Jul 28, 2020 11:34 PM -

ਬੀ.ਸੀ. 'ਚ ਕੋਵਿਡ-19 ਦੇ ਮਾਮਲੇ 3,523 ਤੱਕ ਪਹੁੰਚੇ, ਇੱਕ ਹੋਰ ਵਾਇਰਸ ਪੀੜਤ ਨੇ ਤੋੜਿਆ ਦਮ

Share On
covid-19-cases-in-b-c-rise-to-3-523-one-new-death-reported
(File) -  British Columbia's public health officer, Dr. Bonnie Henry giving her views during a press conference. - B.C. government

ਮੰਗਲਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 23 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਇਹ ਮਾਮਲੇ ਸੋਮਵਾਰ ਤੋਂ ਮੰਗਲਵਾਰ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,523 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 194 ਹੈ। ਬੀ.ਸੀ. 'ਚ 253 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।

ਹੁਣ ਤੱਕ ਵਾਇਰਸ ਲਈ ਪਾਜ਼ਿਟਿਵ ਪਾਏ ਗਏ 3,076 ਮਾਮਲੇ ਸੁਲਝ ਜਾਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਕੁੱਲ 9 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚੋਂ 3 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਬੀਤੇ ਕੱਲ ਬੀ.ਸੀ. 'ਚ 72 ਘੰਟਿਆਂ ਦਾ ਅੰਕੜਾ ਜਾਰੀ ਕੀਤਾ ਗਿਆ ਸੀ, ਜਿਸ ਦੌਰਾਨ 81 ਮਾਮਲੇ ਰਿਪੋਰਟ ਹੋਏ ਸਨ।

ਬੀ.ਸੀ. 'ਚ ਕਈ ਹਫ਼ਤਿਆਂ ਤੱਕ ਵਾਇਰਸ ਸੰਬੰਧੀ ਮਾਮਲਿਆਂ 'ਚ ਕੁਝ ਗਿਰਾਵਟ ਦਰਜ ਕੀਤੇ ਜਾਣ ਤੋਂ ਬਾਅਦ, ਇੱਕ ਵਾਰ ਫਿਰ ਤੋਂ ਵਾਇਰਸ ਨਾਲ ਜੁੜੇ ਮਾਮਲੇ ਵਧਣ ਲੱਗੇ ਸਨ, ਪਰ ਹੁਣ ਫਿਰ ਮਾਮਲਿਆਂ 'ਚ ਕੁਝ ਗਿਰਾਵਟ ਆਉਂਦੀ ਜਾਪਦੀ ਹੈ।

ਡਾ. ਬੌਨੀ ਹੈਨਰੀ ਵੀ ਇਸ ਮਾਮਲੇ 'ਚ ਸੋਮਵਾਰ ਦੀ ਗੱਲਬਾਤ ਦੌਰਾਨ ਚਿੰਤਾ ਜ਼ਾਹਿਰ ਕਰ ਚੁੱਕੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link