11.43C Vancouver
ADS

Jul 4, 2020 1:51 AM -

ਕੈਨੇਡਾ 'ਚ ਕੋਵਿਡ-19 ਦੇ ਮਾਮਲੇ 105,000 ਦੇ ਪਾਰ

Share On
covid-19-cases-in-canada-rise-past-105-000
A Canada Goose is the only visitor outside at a Covid-19 testing centre in Toronto on Monday, April 13, 2020. THE CANADIAN PRESS/Frank Gunn

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਬੀਤੇ ਹਫ਼ਤੇ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,05,091 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 319 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,663 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 68,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 13 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,947 ਹੋ ਗਈ ਹੈ। ਅੰਕੜਿਆਂ ਸੰਬੰਧੀ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 177 ਹੈ। ਯਾਦ ਰਹੇ ਸੂਬੇ 'ਚ 2,608 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ। ਐਕਟਿਵ ਮਾਮਲਿਆਂ ਦੀ ਗਿਣਤੀ 162 ਹੈ।


ਕਿਊਬੈਕ 'ਚ 19 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਕੋਰੋਨਾ ਵਾਇਰਸ ਦੇ ਵੀਰਵਾਰ ਨੂੰ 69 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਵਾਇਰਸ ਸੰਬੰਧੀ ਮਾਮਲਿਆਂ 'ਚ ਕੁਝ ਵਾਧਾ ਦਰਜ ਕੀਤਾ ਗਿਆ, ਅਤੇ 89 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਹਾਲਾਂਕਿ ਸੂਬੇ 'ਚ ਇੱਕ ਵਾਰ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,682 ਹੋ ਗਈ ਹੈ। ਕਿਊਬੈਕ 'ਚ 89 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 19 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,560 ਦੱਸੀ ਗਈ ਹੈ। ਕਿਊਬੈਕ 'ਚ 25,000 ਤੋਂ ਵਧੇਰੇ ਮਾਮਲੇ ਐਕਟਿਵ ਹਨ।


ਔਂਟੈਰੀਓ 'ਚ ਲਗਾਤਾਰ ਚੌਥੇ ਦਿਨ 200 ਤੋਂ ਘੱਟ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਅੱਜ ਔਂਟੈਰੀਓ 'ਚ 167 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਸੂਬੇ ਵਿੱਚ ਪੀੜਤਾਂ ਦੀ ਗਿਣਤੀ ਪਹਿਲਾਂ ਹੀ 35,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 35,535 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਅੱਜ ਔਂਟੈਰੀਓ 'ਚ 2 ਹੋਰ ਵਾਇਰਸ ਪੀੜਤਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ, ਜੋ ਕਿ 25 ਮਾਰਚ ਤੋਂ ਬਾਅਦ ਦਾ ਮੌਤਾਂ ਦਾ ਸਭ ਤੋਂ ਛੋਟਾ ਅੰਕੜਾ ਦੱਸਿਆ ਗਿਆ ਹੈ। ਹੁਣ ਤੱਕ ਔਂਟੈਰੀਓ ਦੇ 2,682 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 30,909 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ। ਮੰਗਲਵਾਰ ਤੋਂ ਬੁੱਧਵਾਰ ਵਿਚਾਲੇ 149 ਅਤੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ 153 ਮਾਮਲੇ ਰਿਪੋਰਟ ਹੋਣ ਦੀ ਜਾਣਕਾਰੀ ਦਿੱਤੀ ਗਈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 8,259, ਸਸਕੈਚਵਿਨ ਵਿੱਚ 796, ਮੈਨੀਟੋਬਾ 'ਚ 325, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,064, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,663 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 68,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link