Apr 17, 2020 1:25 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 30,000 ਦੇ ਪਾਰ ਪਹੁੰਚ ਗਏ ਹਨ।
ਪਰ ਦੁੱਖ ਦੀ ਗੱਲ ਇਹ ਹੈ ਕਿ ਅੱਜ ਇਕੱਲੇ ਕਿਊਬੈਕ 'ਚ ਵਾਇਰਸ ਪੀੜਤਾਂ ਦੀਆਂ ਮੌਤਾਂ ਦੇ 143 ਮਾਮਲੇ ਦਰਜ ਕੀਤੇ ਗਏ ਹਨ।
ਦੇਸ਼ 'ਚ ਪੀੜਤ ਲੋਕਾਂ ਦੀ ਗਿਣਤੀ 30,106 ਹੋ ਗਈ ਹੈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 8,961 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,575 ਹੋ ਚੁੱਕੀ ਹੈ।
ਬੀ.ਸੀ. 'ਚ ਇਸ ਵਾਇਰਸ ਕਾਰਨ 77 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਵੀਰਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 15,857 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 2,158, ਸਸਕੈਚਵਿਨ ਵਿੱਚ 305, ਮੈਨੀਟੋਬਾ 'ਚ 250, ਨਿਊ ਬਰੰਸਵਿਕ 'ਚ 117, ਨੋਵਾ ਸਕੌਸ਼ੀਆ 'ਚ 579, ਪੀ.ਈ.ਆਈ. 'ਚ 26, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 252 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ ਚੰਗੀ ਖਬਰ ਇਹ ਹੈ ਕਿ ਹੁਣ ਤਕ 9,500 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਦੇਸ਼ ਵਿੱਚ ਕੁਲ 1,195 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




