14.2C Vancouver
ADS

Jun 9, 2020 1:52 AM -

ਕੈਨੇਡਾ 'ਚ ਕੋਵਿਡ-19 ਦੇ ਮਾਮਲੇ 96,000 ਤੋਂ ਪਾਰ

Share On
covid-19-cases-in-canada-surpass-96-000
Health-care workers wait for people to tested at a COVID-19 mobile testing clinic in Montreal, Sunday, May 31, 2020, as the COVID-19 pandemic continues in Canada and around the world. THE CANADIAN PRESS/Graham Hughes


ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 96,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 96,244 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,835 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 55,000 ਦੇ ਕਰੀਬ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 72 ਘੰਟਿਆਂ 'ਚ ਕੋਵਿਡ-19 ਦੇ 29 ਮਾਮਲੇ

ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 29 ਹੋਰ ਮਾਮਲਾ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 14, ਐਤਵਾਰ ਨੂੰ 6 ਅਤੇ ਸੋਮਵਾਰ ਨੂੰ 9 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,659 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਨਹੀਂ ਹੋਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 167 ਹੈ।


ਕਿਊਬੈਕ 'ਚ 198 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 53,000 ਤੋਂ ਪਾਰ ਹੋ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 53,047 ਹੋ ਗਈ ਹੈ। ਹਾਲਾਂਕਿ ਕਿਊਬੈਕ, 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਸੂਬੇ 'ਚ ਵਾਇਰਸ ਸੰਬੰਧੀ 198 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਸੂਬੇ 'ਚ 6 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,978 ਹੋ ਗਈ ਹੈ।


ਔਂਟੈਰੀਓ 'ਚ 24 ਲੋਕਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 30,860 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 243 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸਤੋਂ ਅਲਾਵਾ ਸੂਬੇ 'ਚ 24 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤਕ ਸੂਬੇ ਦੇ 2,450 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ, ਕੈਨੇਡਾ ਦੇ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੈ।


ਐਲਬਰਟਾ 'ਚ ਡਾ. ਹਿੰਸ਼ਾ ਨੇ ਪ੍ਰਦਰਸ਼ਨਾਂ 'ਚ ਹਿੱਸਾ ਲੈਣ ਵਾਲਿਆਂ ਤੋਂ ਕੀਤੀ ਕੋਵਿਡ-19 ਟੈਸਟ ਕਰਵਾਉਣ ਦੀ ਮੰਗ

ਐਲਬਰਟਾ ਦੇ ਵਿੱਚ ਕੋਵਿਡ-19 ਦੇ 64 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,202 ਤੱਕ ਪਹੁੰਚ ਗਈ ਹੈ। ਅੱਜ ਸਾਂਝੀ ਕੀਤੀ ਗਈ ਪੀੜਤਾਂ ਦੀ ਗਿਣਤੀ, ਬੀਤੇ ਕੁਝ ਦਿਨਾਂ ਦੇ ਅੰਕੜਿਆਂ ਦੇ ਮੁਕਾਬਲੇ, ਵਧਿਆ ਹੋਇਆ ਅੰਕੜਾ ਦਰਸ਼ਾਉਂਦੀ ਹੈ। ਸੂਬੇ ਦੀ ਚੀਫ਼ ਮੈਡੀਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਵਾਇਰਸ ਪੀੜਤਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ 3 ਹੋਰ ਪੀੜਤਾਂ ਦੀ ਮੌਤ ਦੀ ਵੀ ਜਾਣਕਾਰੀ ਸਾਂਝੀ ਕੀਤੀ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 149 ਹੋ ਗਈ ਹੈ। ਡਾ. ਹਿੰਸ਼ਾ ਨੇ ਐਲਬਰਟਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬੀਤੇ ਵੀਕਐਂਡ ਦੌਰਾਨ ਨਸਲਵਾਦ ਵਿਰੋਧੀ ਰੈਲੀਆਂ 'ਚ ਹਿੱਸਾ ਲੈਣ ਵਾਲਿਆਂ ਨੂੰ ਆਪਣੇ ਕੋਵਿਡ-19 ਟੈਸਟ ਕਰਵਾਉਣੇ ਚਾਹੀਦੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 654, ਮੈਨੀਟੋਬਾ 'ਚ 300, ਨਿਊ ਬਰੰਸਵਿਕ 'ਚ 146, ਨੋਵਾ ਸਕੌਸ਼ੀਆ 'ਚ 1,059, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link