13.36C Vancouver
ADS

Jun 16, 2020 1:34 AM -

ਕੈਨੇਡਾ 'ਚ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 99,000 ਦੇ ਪਾਰ

Share On
covid-19-cases-in-canada-surpass-99-000
A nurse gets a swab ready at a temporary COVID-19 test clinic in Montreal, on Friday, May 15, 2020. The COVID-19 crisis has prompted a surge in lobbying as companies and organizations press the federal government to come to the aid of Canadians hard hit by the pandemic-induced lockdown.THE CANADIAN PRESS/Paul Chiasson

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 99,000 ਦੇ ਪਾਰ ਪਹੁੰਚ ਗਿਆ ਹੈ, ਅਤੇ ਜਾਨ ਗਵਾਉਣ ਵਾਲਿਆਂ ਦੀ ਗਿਣਤੀ 8,000 ਦੇ ਪਾਰ ਪਹੁੰਚ ਗਈ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 99,147 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,175 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 61,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 72 ਘੰਟਿਆਂ 'ਚ 26 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 36 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ, ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 14, ਐਤਵਾਰ ਨੂੰ 16 ਅਤੇ ਸੋਮਵਾਰ ਨੂੰ 6 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,745 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਨਹੀਂ ਹੋਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 168 ਹੈ। ਸੂਬੇ ਦੇ 13 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ ਵਿੱਚ 5 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਔਂਟੈਰੀਓ 'ਚ ਮਾਰਚ ਤੋਂ ਹੁਣ ਤੱਕ ਦਾ ਵਾਇਰਸ ਸੰਬੰਧੀ ਮਾਮਲਿਆਂ ਦਾ ਸਭ ਤੋਂ ਛੋਟਾ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 32,000 ਦਾ ਅੰਕੜਾ ਟੱਪ ਗਈ ਹੈ। ਸੂਬੇ 'ਚ 32,370 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ 181 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਅੱਜ ਦਾ ਅੰਕੜਾ ਮਾਰਚ ਮਹੀਨੇ ਤੋਂ ਹੁਣ ਤੱਕ ਦਾ ਔਂਟੈਰੀਓ ਸਭ ਤੋਂ ਛੋਟਾ ਵਾਇਰਸ ਪੀੜਤਾਂ ਦਾ ਅੰਕੜਾ ਹੈ। ਹਾਲਾਂਕਿ ਸੂਬੇ 'ਚ ਕਈ ਦਿਨ ਤੋਂ ਲਗਾਤਾਰ, ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 200 ਤੋਂ ਘੱਟ ਰਿਪੋਰਟ ਹੁੰਦੀ ਰਹੀ ਹੈ। ਇਸ ਤੋਂ ਅਲਾਵਾ ਸੂਬੇ 'ਚ 8 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,573 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 262 ਹੋਰ ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 20 ਲੋਕਾਂ ਨੇ ਤੋੜਿਆ ਦਮ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 54,000 ਤੋਂ ਵਧੇਰੇ ਹੋ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,054 ਹੋ ਗਈ ਹੈ। ਕਿਊਬੈਕ 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਲਗਾਤਾਰ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਕਿਊਬੈਕ 'ਚ 102 ਨਵੇਂ ਮਾਮਲੇ ਰਿਪੋਰਟ ਹੋਏ ਹਨ। ਇਹ 22 ਮਾਰਚ ਤੋਂ ਹੁਣ ਤੱਕ ਦਾ ਸੂਬੇ ਦਾ ਵਾਇਰਸ ਪੀੜਤਾਂ ਦਾ ਸਭ ਤੋਂ ਛੋਟਾ ਅੰਕੜਾ ਹੈ। ਕਿਊਬੈਕ 'ਚ 20 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,242 ਹੋ ਗਈ ਹੈ।


ਐਲਬਰਟਾ 'ਚ 'ਸਟੇਟ ਆਫ ਪਬਲਿਕ ਹੈਲਥ ਐਮਰਜੈਂਸੀ' ਨੂੰ ਕੀਤਾ ਜਾ ਰਿਹਾ ਖਤਮ

ਐਲਬਰਟਾ ਦੇ ਵਿੱਚ ਸਟੇਟ ਆਫ ਪਬਲਿਕ ਹੈਲਥ ਐਮਰਜੈਂਸੀ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸੂਬੇ ਦੇ ਸਿਹਤ ਮੰਤਰੀ, ਟਾਈਲਰ ਸ਼ੈਂਡਰੋ ਨੇ ਕੁਝ ਹੀ ਸਮਾਂ ਪਹਿਲਾਂ ਦਿੱਤੀ। ਹਾਲਾਂਕਿ ਉਨ੍ਹਾਂ ਉਚੇਚੇ ਤੌਰ 'ਤੇ ਦੱਸਿਆ ਕਿ, ਇਸ ਦਾ ਇਹ ਅਰਥ ਨਹੀਂ ਹੈ ਕਿ, ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਵੱਲੋਂ ਜਾਰੀ ਹਿਦਾਇਤਾਂ ਦੀ ਅਣਦੇਖੀ ਕੀਤੀ ਜਾਵੇ। ਐਲਬਰਟਾ ਦੇ ਵਿੱਚ ਕੋਵਿਡ-19 ਦੇ 20 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,453 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 151 ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 683, ਮੈਨੀਟੋਬਾ 'ਚ 304, ਨਿਊ ਬਰੰਸਵਿਕ 'ਚ 160, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,175 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 61,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link