22.18C Vancouver
ADS

Jul 23, 2020 1:48 AM -

ਕੈਨੇਡਾ ਦੇ ਕਈ ਸੂਬਿਆਂ 'ਚ ਫਿਰ ਤੋਂ ਵੱਧ ਰਹੇ ਕੋਵਿਡ-19 ਮਾਮਲੇ

Share On
covid-19-cases-increasing-in-various-provinces-in-canada
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਬੁੱਧਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,12,240 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਦੇਸ਼ 'ਚ ਵਾਇਰਸ ਸੰਬੰਧੀ 543 ਮਾਮਲੇ ਉਜਾਗਰ ਹੋਏ ਹਨ। ਕੈਨੇਡਾ 'ਚ ਕੁੱਲ 8,870 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 34 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 34 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,362 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ। ਬੀ.ਸੀ. 'ਚ 285 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਸੂਬੇ ਦੇ ਕੁੱਲ 2,888 ਲੋਕ ਰਿਕਵਰ ਵੀ ਕਰ ਚੁੱਕੇ ਹਨ।


ਔਂਟੈਰੀਓ 'ਚ ਫਿਰ ਤੋਂ ਵਾਇਰਸ ਪੀੜਤਾਂ ਦਾ ਵੱਡਾ ਅੰਕੜਾ

ਔਂਟੈਰੀਓ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 203 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਮਾਮਲਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ, ਅਤੇ 165 ਮਾਮਲੇ ਰਿਪੋਰਟ ਕੀਤੇ ਗਏ। ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਕੱਲ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਸੀ। ਔਂਟੈਰੀਓ 'ਚ ਅੱਜ 165 ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,000 ਦਾ ਅੰਕੜਾ ਟੱਪ ਗਈ ਹੈ। ਔਂਟੈਰੀਓ ਦੇ 38,107 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਬੁੱਧਵਾਰ ਨੂੰ ਰਿਪੋਰਟ ਹੋਏ ਮਾਮਲਿਆਂ 'ਚ 50% ਮਾਮਲੇ, 40 ਸਾਲ ਤੋਂ ਘੱਟ ਉਮਰ ਦੇ ਲੋਕਾਂ ਨਾਲ ਸੰਬੰਧਤ ਦੱਸੇ ਗਏ ਹਨ। ਇੱਕ ਹੋਰ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 2 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,755 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,812 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 4 ਵਾਇਰਸ ਪੀੜਤਾਂ ਦੀ ਗਈ ਜਾਨ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 142 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 10 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 57,938 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 180 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 142 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 4 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,662 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,700 ਦੇ ਕਰੀਬ ਦੱਸੀ ਗਈ ਹੈ।


ਐਲਬਰਟਾ 'ਚ ਲਗਾਤਾਰ ਵੱਧ ਰਹੇ ਕੋਵਿਡ-19 ਮਾਮਲੇ

ਐਲਬਰਟਾ ਦੇ ਵਿੱਚ ਕੋਵਿਡ-19 ਦੇ 133 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ 10 ਦਿਨ ਤੋਂ ਸੂਬੇ 'ਚ ਸਾਹਮਣੇ ਆ ਰਹੇ ਵਾਇਰਸ ਸੰਬੰਧੀ ਮਾਮਲਿਆਂ ਦੇ ਵੱਡੇ ਵਾਧੇ ਦੀ ਲੜੀ 'ਚ ਇੱਕ ਹੋਰ ਵੱਡਾ ਅੰਕੜਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,861 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 141 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 174 ਹੋ ਗਈ ਹੈ। ਸੂਬੇ ਦੇ 8,400 ਤੋਂ ਵਧੇਰੇ ਲੋਕ ਰਿਕਵਵਰ ਕਰ ਚੁੱਕੇ ਹਨ। ਬੀਤੇ ਕੱਲ ਸੂਬੇ 'ਚ 7,800 ਤੋਂ ਵਧੇਰੇ ਕੋਵਿਡ-19 ਟੈਸਟ ਕੀਤੇ ਗਏ ਸਨ। ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,251 ਤੱਕ ਪਹੁੰਚ ਗਈ ਹੈ। ਯਾਦ ਰਹੇ ਕੱਲ ਹੀ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਕਿਹਾ ਸੀ ਕਿ, ਇਹ ਵਾਇਰਸ ਅਜੇ ਖਤਮ ਨਹੀਂ ਹੋਇਆ ਹੈ, ਅਤੇ ਇਸ ਦੇ ਨਾਲ ਜਿਓਣਾ ਸਿੱਖਣ ਦੀ ਲੋੜ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,030 ਮਾਮਲੇ ਸਾਹਮਣੇ ਆਏ ਹਨ, ਜੋ ਕਿ ਆਊਟਬ੍ਰੇਕ ਤੋਂ ਬਾਅਦ ਸੂਬੇ 'ਚ ਸਾਹਮਣੇ ਆਇਆ ਇੱਕੋ ਦਿਨ ਦਾ ਸਭ ਤੋਂ ਵੱਡਾ ਵਾਧਾ ਹੈ। ਮੈਨੀਟੋਬਾ 'ਚ 374, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 264 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,870 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 98,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link