Apr 22, 2020 2:15 AM -

ਕੈਨੇਡਾ ਵਿੱਚ ਕੋਰੋਨਾ ਵਾਇਰਸ ਨਾਲ ਜੁੜੇ ਕੁੱਲ ਮਾਮਲੇ, 38,000 ਦੇ ਪਾਰ ਪਹੁੰਚ ਗਏ ਹਨ।
ਪੀੜਤ ਲੋਕਾਂ ਦੀ ਗਿਣਤੀ 38,422 ਹੋ ਗਈ ਹੈ।
ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 11,735 ਤਕ ਪਹੁੰਚ ਗਈ ਹੈ।
ਬੀ.ਸੀ. 'ਚ ਪੀੜਤਾਂ ਦੀ ਗਿਣਤੀ 1,724 ਹੋ ਚੁੱਕੀ ਹੈ।
ਬੀ.ਸੀ. 'ਚ ਇਸ ਵਾਇਰਸ ਕਾਰਨ 87 ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਸੋਮਵਾਰ ਦੁਪਹਿਰ ਤਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 20,126 ਹੋ ਗਈ ਹੈ।
ਇਸਤੋਂ ਅਲਾਵਾ ਐਲਬਰਟਾ 'ਚ 3,095, ਸਸਕੈਚਵਿਨ ਵਿੱਚ 320, ਮੈਨੀਟੋਬਾ 'ਚ 255, ਨਿਊ ਬਰੰਸਵਿਕ 'ਚ 118, ਨੋਵਾ ਸਕੌਸ਼ੀਆ 'ਚ 737, ਪੀ.ਈ.ਆਈ. 'ਚ 26, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 257 ਮਾਮਲੇ ਸਾਹਮਣੇ ਆ ਚੁੱਕੇ ਹਨ।
ਸੀ.ਐਫ.ਬੀ. ਟ੍ਰੈਂਟਨ 'ਚ 13 ਮਾਮਲੇ ਸਾਹਮਣੇ ਆਏ ਹਨ।
ਜਦਕਿ ਚੰਗੀ ਖਬਰ ਇਹ ਹੈ ਕਿ, ਹੁਣ ਤਕ 13,000 ਤੋਂ ਵਧੇਰੇ ਲੋਕਾਂ ਦੇ ਇਸ ਵਾਇਰਸ ਤੋਂ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਦੇਸ਼ ਵਿੱਚ ਕੁਲ 1,834 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।




