21.84C Vancouver
ADS

Jul 16, 2020 1:37 AM -

ਕੈਨੇਡਾ 'ਚ ਫਿਰ ਤੋਂ ਵੱਧ ਰਹੀ ਕੋਵਿਡ-19 ਮਾਮਲਿਆਂ ਦੀ ਗਿਣਤੀ

Share On
covid-19-cases-show-rising-trend-in-canada
Downtown Vancouver is pictured in the background as a Canadian flag blows in the wind at the Lonsdale Quay in North Vancouver, B.C. Tuesday, March 24, 2020. THE CANADIAN PRESS/Jonathan Hayward

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਅੱਜ ਕੈਨੇਡਾ 'ਚ 342 ਮਾਮਲੇ ਰਿਪੋਰਟ ਹੋਏ ਹਨ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 108,829 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,810 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 72,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 21 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 21 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,149 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਸਾਂਝੇ ਬਿਆਨ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ। ਬੀ.ਸੀ. 'ਚ 207 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ ਵਾਇਰਸ ਸੰਬੰਧੀ ਮਾਮਲੇ ਘਟੇ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਇੱਕ ਵਾਰ ਫਿਰ ਤੋਂ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੱਲ 111 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅੱਜ ਕੁਝ ਮਾਮਲੇ ਘਟੇ ਹਨ ਅਤੇ 102 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਪੀੜਤਾਂ ਦੀ ਗਿਣਤੀ ਅੱਜ 37,000 ਦੇ ਪਾਰ ਹੋ ਗਈ ਹੈ। ਔਂਟੈਰੀਓ ਦੇ 37,052 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 9 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,732 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 32,920 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 3 ਵਾਇਰਸ ਪੀੜਤਾਂ ਨੇ ਤੋੜਿਆ ਦਮ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 129 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 7 ਦਿਨ ਤੋਂ ਸੂਬੇ 'ਚ ਵਾਇਰਸ ਪੀੜਤਾਂ ਦਾ ਅੰਕੜਾ 100 ਤੋਂ ਵਧੇਰੇ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ 56,859 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ 129 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 3 ਵਾਇਰਸ ਪੀੜਤਾਂ ਦੀ ਜਾਨ ਜਾਣ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,636 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ। ਯਾਦ ਰਹੇ ਕਿਊਬੈਕ 'ਚ ਲਗਾਤਾਰ ਚੌਥਾ ਦਿਨ ਹੈ, ਜਦ 100 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ। ਕੱਲ 109 ਮਾਮਲੇ ਰਿਪੋਰਟ ਹੋਏ ਸਨ।


ਐਲਬਰਟਾ 'ਚ 82 ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 82 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,994 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 86 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਨਹੀਂ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 163 ਹੋ ਗਈ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਯਾਦ ਰਹੇ ਸੂਬੇ 'ਚ ਕਾਫੀ ਸਮੇਂ ਤੱਕ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 50 ਤੋਂ ਹੇਠਾਂ ਆਉਂਦੀ ਰਹੀ ਸੀ, ਪਰ ਬੀਤੇ ਕੁਝ ਦਿਨਾਂ 'ਚ ਮਾਮਲਿਆਂ ਦੀ ਗਿਣਤੀ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਬਾਰੇ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਵੀ ਲੋਕਾਂ ਨੂੰ ਧਿਆਨ ਰੱਖਣ ਨੂੰ ਕਿਹਾ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 881, ਮੈਨੀਟੋਬਾ 'ਚ 330, ਨਿਊ ਬਰੰਸਵਿਕ 'ਚ 168, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,810 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 72,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link