19.45C Vancouver
ADS

May 25, 2020 9:41 PM -

ਕਿਊਬੈਕ 'ਚ ਕੋਵਿਡ-19 ਕਾਰਨ ਜਾਨ ਗਵਾਉਣ ਵਾਲਿਆਂ ਦੀ ਗਿਣਤੀ 4,000 ਤੋਂ ਟੱਪੀ

Share On
covid-19-deaths-surpass-4-000-in-quebec
People line up at a mobile COVID-19 testing clinic, Tuesday May 19, 2020 in Montreal.THE CANADIAN PRESS/Ryan Remiorz

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 47,984 ਤੱਕ ਪਹੁੰਚ ਗਈ ਹੈ।

ਸੂਬੇ 'ਚ 85 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,069 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 573 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਯਾਦ ਰਹੇ ਕਿਊਬੈਕ, ਕੈਨੇਡਾ ਦਾ ਇਕੱਲਾ ਸੂਬਾ ਹੈ, ਜਿੱਥੇ ਕੋਵਿਡ-19 ਕਾਰਨ 4,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਹਾਲਾਂਕਿ ਸੂਬੇ ਦੇ 14,654 ਲੋਕ ਰਿਕਵਰ ਕਰ ਚੁੱਕੇ ਦੱਸੇ ਗਏ ਹਨ।

ਪ੍ਰੀਮਿਅਰ ਲੈਗੌਲਟ ਨੇ ਕਿਹਾ ਕਿ ਅੱਜ ਜਿਹੜੇ ਲੋਕਾਂ ਦੇ ਜਾਨ ਗਵਾਉਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਉਨ੍ਹਾਂ 'ਚ 42 ਮਾਮਲੇ ਅਜਿਹੇ ਹਨ, ਜੋ ਕਿ ਲਵਾਲ 'ਚ ਕਰੀਬ ਇੱਕ ਹਫ਼ਤਾ ਪਹਿਲਾਂ ਵਾਪਰੇ ਸਨ।

ਕਿਊਬੈਕ 'ਚ ਐਲਾਨ ਕੀਤਾ ਗਿਆ ਹੈ ਕਿ ਮੌਂਟਰੀਅਲ 'ਚ ਇਸ ਹਫ਼ਤੇ ਹੀਟ ਵੇਵ ਦੀ ਫੋਰਕਾਸਟ ਹੈ, ਅਤੇ ਇਸ ਦੇ ਚਲਦੇ ਸੀਨੀਅਰਜ਼ ਨੂੰ ਆਊਟਬ੍ਰੇਕ ਤੋਂ ਬਚਾ ਕੇ ਰੱਖਣ ਅਤੇ ਉਨ੍ਹਾਂ ਨੂੰ ਠੰਡ ਪ੍ਰਦਾਨ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ।

ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਕਿਹਾ ਕਿ ਬੀਤੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੂਬੇ ਨੇ 14,000 ਟੈਸਟ ਕਰਨ ਦਾ ਟੀਚਾ ਹਾਸਿਲ ਕੀਤਾ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link